Radio Spice
Sports News

ਘਰ 'ਚ ਹਾਰੀ ਦਿੱਲੀ , ਹੈਦਰਾਬਾਦ ਨੇ ਲਿਆ ਬਦਲਾ; 9 ਦੌੜਾਂ ਨਾਲ ਹਰਾਇਆ

By 111459pwpadmin•

ਦਿੱਲੀ ਕੈਪੀਟਲਜ਼ (DC) ਸ਼ਨੀਵਾਰ (29 ਅਪ੍ਰੈਲ) ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ IPL 2023 ਦੇ 40ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ (SRH) ਨਾਲ ਭਿੜੀ। ਇਸ ਮੁਕਾਬਲੇ ਵਿੱਚ ਹੈਦਰਾਬਾਦ ਨੇ ਦਿੱਲੀ ਨੂੰ 9 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ ਅਭਿਸ਼ੇਕ ਸ਼ਰਮਾ (67) ਅਤੇ ਹੈਨਰੀ ਕਲਾਸੇਨ ਦੀਆਂ ਅਜੇਤੂ 53 ਦੌੜਾਂ ਦੀ ਬਦੌਲਤ 1

ਦਿੱਲੀ ਕੈਪੀਟਲਜ਼ (DC) ਸ਼ਨੀਵਾਰ (29 ਅਪ੍ਰੈਲ) ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ IPL 2023 ਦੇ 40ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ (SRH) ਨਾਲ ਭਿੜੀ। ਇਸ ਮੁਕਾਬਲੇ ਵਿੱਚ ਹੈਦਰਾਬਾਦ ਨੇ ਦਿੱਲੀ ਨੂੰ 9 ਦੌੜਾਂ ਨਾਲ ਹਰਾਇਆ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ ਅਭਿਸ਼ੇਕ ਸ਼ਰਮਾ (67) ਅਤੇ ਹੈਨਰੀ ਕਲਾਸੇਨ ਦੀਆਂ ਅਜੇਤੂ 53 ਦੌੜਾਂ ਦੀ ਬਦੌਲਤ 197 ਦੌੜਾਂ ਬਣਾਈਆਂ। ਮਿਸ਼ੇਲ ਮਾਰਸ਼ ਨੇ ਚੰਗੀ ਗੇਂਦਬਾਜ਼ੀ ਕਰਦੇ ਹੋਏ ਚਾਰ ਵਿਕਟਾਂ ਲਈਆਂ।

ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਭੁਵਨੇਸ਼ਵਰ ਕੁਮਾਰ ਨੇ ਪਹਿਲੇ ਹੀ ਓਵਰ 'ਚ ਜ਼ੀਰੋ ਦੇ ਸਕੋਰ 'ਤੇ ਕਪਤਾਨ ਡੇਵਿਡ ਵਾਰਨਰ ਨੂੰ ਕਲੀਨ ਬੋਲਡ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਫਿਲ ਸਾਲਟ (59) ਅਤੇ ਮਿਸ਼ੇਲ ਮਾਰਸ਼ (63) ਵਿਚਾਲੇ ਸੈਂਕੜੇ ਵਾਲੀ ਸਾਂਝੇਦਾਰੀ ਹੋਈ। ਦੋਵਾਂ ਦੇ ਆਊਟ ਹੋਣ ਤੋਂ ਬਾਅਦ ਦਿੱਲੀ ਦੀ ਟੀਮ ਸੰਭਲ ਨਹੀਂ ਸਕੀ ਅਤੇ 188 ਦੌੜਾਂ ਹੀ ਬਣਾ ਸਕੀ। ਮਾਰਕੰਡੇਆ ਨੇ ਦੋ ਵਿਕਟਾਂ ਲਈਆਂ।

ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਸੀ), ਮਿਸ਼ੇਲ ਮਾਰਸ਼, ਮਨੀਸ਼ ਪਾਂਡੇ, ਪ੍ਰਿਯਮ ਗਰਗ, ਰਿਪਲ ਪਟੇਲ, ਫਿਲ ਸਾਲਟ (ਵਿਕੇਟ), ਅਕਸ਼ਰ ਪਟੇਲ, ਕੁਲਦੀਪ ਯਾਦਵ, ਐਨਰਿਕ ਨੋਰਖੀ, ਇਸ਼ਾਂਤ ਸ਼ਰਮਾ, ਮੁਕੇਸ਼ ਕੁਮਾਰ

ਸਨਰਾਈਜ਼ਰਜ਼ ਹੈਦਰਾਬਾਦ: ਮਯੰਕ ਅਗਰਵਾਲ, ਅਭਿਸ਼ੇਕ ਸ਼ਰਮਾ, ਰਾਹੁਲ ਤ੍ਰਿਪਾਠੀ, ਏਡਨ ਮਾਰਕਰਮ, ਹੇਨਰਿਕ ਕਲਾਸਨ, ਹੈਰੀ ਬਰੂਕ, ਅਬਦੁਲ ਸਦਾਮ, ਮਯੰਕ ਮਾਰਰਕੰਡੇ, ਭਾਵੁਨੇਸ਼ਵਰ ਕੁਮਾਰ, ਅਕਿਲ ਹੁਸੈਨ, ਉਮਰਾਨ ਮਲਿਕ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live