Radio Spice
Sports News

ਲਿਓਨਲ ਮੈਸੀ ਵਿਵਾਦ ਤੋਂ ਬਾਅਦ ਛੱਡਣਗੇ PSG ਦਾ ਸਾਥ? ਪਿਤਾ ਨੇ ਦੱਸੀ ਅਲ-ਹਿਲਾਲ ਕਲੱਬ ਨਾਲ ਜੁੜਨ ਦੀ ਸੱਚਾਈ

By 111459pwpadmin•

ਕੁਝ ਤਾਜ਼ਾ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਅਰਜਨਟੀਨਾ ਦੇ ਮਹਾਨ ਫੁੱਟਬਾਲ ਖਿਡਾਰੀ ਲਿਓਨੇਲ ਮੇਸੀ ਅਗਲੇ ਸੀਜ਼ਨ ਵਿੱਚ ਸਾਊਦੀ ਅਰਬ ਵਿੱਚ ਖੇਡਦੇ ਹੋਏ ਨਜ਼ਰ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਮੇਸੀ ਨੇ ਸਾਊਦੀ ਲੀਗ 'ਚ ਖੇਡਣ ਵਾਲੇ ਇਕ ਕਲੱਬ ਨਾਲ ਸਮਝੌਤਾ ਕੀਤਾ ਹੈ। ਖਬਰਾਂ ਮੁਤਾਬਕ ਇਹ ਸਮਝੌਤਾ ਲਗਭਗ ਪੂਰਾ ਹੋ ਚੁੱਕਾ ਹੈ, ਪਰ ਕੁਝ ਛੋਟੀਆਂ ਗੱਲਾਂ 'ਤੇ ਚਰਚਾ

ਕੁਝ ਤਾਜ਼ਾ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਅਰਜਨਟੀਨਾ ਦੇ ਮਹਾਨ ਫੁੱਟਬਾਲ ਖਿਡਾਰੀ ਲਿਓਨੇਲ ਮੇਸੀ ਅਗਲੇ ਸੀਜ਼ਨ ਵਿੱਚ ਸਾਊਦੀ ਅਰਬ ਵਿੱਚ ਖੇਡਦੇ ਹੋਏ ਨਜ਼ਰ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਮੇਸੀ ਨੇ ਸਾਊਦੀ ਲੀਗ 'ਚ ਖੇਡਣ ਵਾਲੇ ਇਕ ਕਲੱਬ ਨਾਲ ਸਮਝੌਤਾ ਕੀਤਾ ਹੈ। ਖਬਰਾਂ ਮੁਤਾਬਕ ਇਹ ਸਮਝੌਤਾ ਲਗਭਗ ਪੂਰਾ ਹੋ ਚੁੱਕਾ ਹੈ, ਪਰ ਕੁਝ ਛੋਟੀਆਂ ਗੱਲਾਂ 'ਤੇ ਚਰਚਾ ਹੋਣੀ ਬਾਕੀ ਹੈ। ਅਰਜਨਟੀਨਾ ਦੇ ਮੇਸੀ ਨੂੰ ਇਸ ਲਈ ਚੰਗੀ ਰਕਮ ਮਿਲਣ ਵਾਲੀ ਹੈ। ਮੇਸੀ ਦੇ ਪਿਤਾ ਨੇ ਮੀਡੀਆ 'ਚ ਚੱਲ ਰਹੀਆਂ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਸਮਝੌਤਾ ਨਹੀਂ ਹੋਇਆ ਹੈ, ਇਹ ਝੂਠੀ ਖ਼ਬਰ ਹੈ।

ਸੀਜ਼ਨ ਦੇ ਅੰਤ ਵਿੱਚ ਫੈਸਲਾ
ਲਿਓ ਮੇਸੀ ਦੇ ਪਿਤਾ ਅਤੇ ਸਲਾਹਕਾਰ ਜੋਰਜ ਨੇ ਅਲ ਹਿਲਾਲ ਨਾਲ ਕੀਤੇ ਸੌਦੇ ਬਾਰੇ ਅਫਵਾਹਾਂ ਨੂੰ ਸਾਫ਼ ਕਰਨ ਲਈ ਇੱਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ, "ਅਗਲੇ ਸੀਜ਼ਨ ਲਈ ਕਿਸੇ ਵੀ ਕਲੱਬ ਨਾਲ ਬਿਲਕੁੱਲ ਕੋਈ ਸਮਝੌਤਾ ਨਹੀਂ ਹੋਇਆ ਹੈ। ਅਸੀਂ ਸੀਜ਼ਨ ਦੇ ਅੰਤ ਵਿੱਚ ਫੈਸਲਾ ਕਰਾਂਗੇ।" "ਇਹ ਪੈਰਿਸ ਸੇਂਟ-ਜਰਮੇਨ ਦੇ ਨਾਲ ਮੌਜੂਦਾ ਸੀਜ਼ਨ ਦੇ ਅੰਤ ਤੋਂ ਪਹਿਲਾਂ ਕਦੇ ਨਹੀਂ ਤੈਅ ਕੀਤਾ ਜਾਵੇਗਾ," ਉਸਨੇ ਅੱਗੇ ਕਿਹਾ। ਜਾਰਜ ਨੇ ਕਿਹਾ, "ਲੀਓ ਦਾ ਨਾਮ ਹਮੇਸ਼ਾ ਵਰਤਿਆ ਜਾਂਦਾ ਹੈ, ਪਰ ਅਸੀਂ ਗਾਰੰਟੀ ਦੇ ਸਕਦੇ ਹਾਂ ਕਿ ਕਿਸੇ ਵੀ ਚੀਜ਼ 'ਤੇ ਸਹਿਮਤੀ ਨਹੀਂ ਬਣੀ ਹੈ ਅਤੇ ਇਹ ਸੀਜ਼ਨ ਦੇ ਅੰਤ ਤੋਂ ਪਹਿਲਾਂ ਨਹੀਂ ਹੋਵੇਗਾ। ਇਹ ਬਿਨਾਂ ਕਿਸੇ ਸਬੂਤ ਦੇ ਫਰਜ਼ੀ ਖਬਰਾਂ ਨਾਲ ਭਰਿਆ ਹੋਇਆ ਹੈ।"

ਰਿਪੋਰਟਾਂ ਵਿੱਚ ਹੋਇਆ ਇਹ ਦਾਅਵਾ
ਤੁਹਾਨੂੰ ਦੱਸ ਦੇਈਏ ਕਿ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਰਜਨਟੀਨਾ  ਦੇ ਦਿੱਗਜ ਫੁੱਟਬਾਲਰ ਦਾ ਸਮਝੌਤਾ ਹੋ ਗਿਆ ਹੈ। ਉਹ ਅਗਲੇ ਸੀਜ਼ਨ 'ਚ ਸਾਊਦੀ ਅਰਬ 'ਚ ਖੇਡਦੇ ਨਜ਼ਰ ਆ ਸਕਦੇ ਹਨ। ਰਿਪੋਰਟ ਮੁਤਾਬਕ, ਹੁਣ ਸਿਰਫ ਕੁਝ ਚੀਜ਼ਾਂ ਨੂੰ ਅੰਤਿਮ ਰੂਪ ਦੇਣਾ ਬਾਕੀ ਹੈ। ਜਲਦੀ ਹੀ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਮੇਸੀ ਦਾ ਪੀਐਸਜੀ ਯਾਨੀ ਪੈਰਿਸ ਸੇਂਟ ਜਰਮਨ ਨਾਲ ਕਰਾਰ 30 ਜੂਨ ਤੱਕ ਰਹੇਗਾ। ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਪੈਰਿਸ ਸੇਂਟ ਜਰਮੇਨ ਨਾਲ ਮੇਸੀ ਦਾ ਕਰਾਰ ਅੱਗੇ ਵਧਦਾ ਤਾਂ ਹੁਣ ਤੱਕ ਅਜਿਹਾ ਹੋ ਜਾਣਾ ਸੀ ਪਰ ਅਜਿਹਾ ਨਹੀਂ ਹੋਇਆ। AFP ਦੀ ਰਿਪੋਰਟ ਮੁਤਾਬਕ ਮੇਸੀ ਸਾਊਦੀ ਅਰਬ ਦੇ ਅਲ-ਹਿਲਾਲ ਕਲੱਬ ਦੇ ਨਾਲ 522 ਮਿਲੀਅਨ ਯੂਰੋ ਦਾ ਕਰਾਰ ਕਰਨ ਜਾ ਰਿਹਾ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live