Radio Spice
Sports News

ਗੁਜਰਾਤ ਨੇ ਤੋੜਿਆ ਬੰਗਲੌਰ ਦਾ ਸੁਪਨਾ, 6 ਵਿਕਟਾਂ ਨਾਲ ਹਰਾ ਕੇ ਪਲੇਆਫ ਦੀ ਦੌੜ ਤੋਂ ਕੀਤਾ ਬਾਹਰ

By 111459pwpadmin•

IPL 2023 ਦੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਨਾਲ ਬੈਂਗਲੁਰੂ ਦਾ ਪਲੇਆਫ 'ਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਗੁਜਰਾਤ ਦੀ ਜਿੱਤ ਦੇ ਨਾਲ ਹੀ ਮੁੰਬਈ ਇੰਡੀਅਨਜ਼ ਪਲੇਆਫ ਵਿੱਚ ਪਹੁੰਚ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 198 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਗੁਜਰਾਤ ਨੇ

IPL 2023 ਦੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਨਾਲ ਬੈਂਗਲੁਰੂ ਦਾ ਪਲੇਆਫ 'ਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਗੁਜਰਾਤ ਦੀ ਜਿੱਤ ਦੇ ਨਾਲ ਹੀ ਮੁੰਬਈ ਇੰਡੀਅਨਜ਼ ਪਲੇਆਫ ਵਿੱਚ ਪਹੁੰਚ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 198 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਗੁਜਰਾਤ ਨੇ ਸ਼ੁਭਮਨ ਗਿੱਲ ਦੇ ਨਾਬਾਦ ਸੈਂਕੜੇ ਦੇ ਦਮ 'ਤੇ 19.1 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਗਿੱਲ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਵੀ ਨਾਬਾਦ ਸੈਂਕੜਾ ਲਗਾਇਆ ਸੀ।

ਗੁਜਰਾਤ ਦੀ ਜਿੱਤ ਨਾਲ ਪਲੇਆਫ ਦੀ ਤਸਵੀਰ ਸਾਫ਼ ਹੋ ਗਈ ਹੈ। ਸੀਜ਼ਨ ਦਾ ਪਹਿਲਾ ਕੁਆਲੀਫਾਇਰ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ 23 ਮਈ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਲਖਨਊ ਸੁਪਰ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਐਲੀਮੀਨੇਟਰ ਮੈਚ ਖੇਡਿਆ ਜਾਵੇਗਾ। ਇਹ ਮੈਚ 24 ਮਈ ਨੂੰ ਹੋਵੇਗਾ।

ਸ਼ੁਭਮਨ ਗਿੱਲ ਨੇ ਨਾਬਾਦ ਸੈਂਕੜਾ ਜੜਿਆ

ਗੁਜਰਾਤ ਲਈ ਸ਼ੁਭਮਨ ਗਿੱਲ ਅਤੇ ਵਿਜੇ ਸ਼ੰਕਰ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਵਿਜੇ ਸ਼ੰਕਰ 35 ਗੇਂਦਾਂ ਵਿੱਚ 53 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 7 ਚੌਕੇ ਅਤੇ 2 ਛੱਕੇ ਲਗਾਏ ਹਨ। ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਰਿਧੀਮਾਨ ਸਾਹਾ ਸਿਰਫ਼ 12 ਦੌੜਾਂ ਬਣਾ ਕੇ ਆਊਟ ਹੋ ਗਏ। ਦਾਸੁਨ ਸ਼ਨਾਕਾ ਖਾਤਾ ਵੀ ਨਹੀਂ ਖੋਲ੍ਹ ਸਕਿਆ। ਉਸ ਨੂੰ ਹਰਸ਼ਲ ਪਟੇਲ ਨੇ ਜ਼ੀਰੋ 'ਤੇ ਆਊਟ ਕੀਤਾ। ਡੇਵਿਡ ਮਿਲਰ 7 ਗੇਂਦਾਂ 'ਚ 6 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ੁਭਮਨ ਅੰਤ ਤੱਕ ਰਹੇ। ਉਸ ਨੇ ਤੇਜ਼ ਬੱਲੇਬਾਜ਼ੀ ਕਰਦੇ ਹੋਏ 52 ਗੇਂਦਾਂ 'ਚ ਅਜੇਤੂ 104 ਦੌੜਾਂ ਬਣਾਈਆਂ। ਗਿੱਲ ਨੇ 5 ਚੌਕੇ ਅਤੇ 8 ਛੱਕੇ ਲਗਾਏ। ਰਾਹੁਲ ਤਿਵਾਤੀਆ 4 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਤਰ੍ਹਾਂ ਗੁਜਰਾਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ।

ਵਿਰਾਟ ਕੋਹਲੀ ਦਾ ਤੂਫਾਨੀ ਪ੍ਰਦਰਸ਼ਨ

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰਸੀਬੀ ਨੇ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 197 ਦੌੜਾਂ ਬਣਾਈਆਂ। ਇਸ ਦੌਰਾਨ ਕੋਹਲੀ ਅਤੇ ਕਪਤਾਨ ਡੂ ਪਲੇਸਿਸ ਓਪਨਿੰਗ ਕਰਨ ਆਏ। ਡੁਪਲੇਸਿਸ 19 ਗੇਂਦਾਂ 'ਚ 28 ਦੌੜਾਂ ਬਣਾ ਕੇ ਆਊਟ ਹੋ ਗਏ। ਜਦਕਿ ਕੋਹਲੀ ਅੰਤ ਤੱਕ ਡਟੇ ਰਹੇ। ਉਸ ਨੇ 61 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 101 ਦੌੜਾਂ ਬਣਾਈਆਂ। ਕੋਹਲੀ ਨੇ ਵੀ 13 ਚੌਕੇ ਅਤੇ ਇੱਕ ਛੱਕਾ ਲਗਾਇਆ। ਇਨ੍ਹਾਂ ਤੋਂ ਇਲਾਵਾ ਗਲੇਨ ਮੈਕਸਵੈੱਲ ਨੇ 5 ਗੇਂਦਾਂ 'ਚ 11 ਦੌੜਾਂ ਬਣਾਈਆਂ। ਮਹੀਪਾਲ ਲੋਮਰ 1 ਰਨ ਬਣਾ ਕੇ ਆਊਟ ਹੋ ਗਏ। ਬਰੇਸਲੇ ਨੇ 26 ਦੌੜਾਂ ਦਾ ਯੋਗਦਾਨ ਦਿੱਤਾ। ਅਨੁਜ ਰਾਵਤ 23 ਦੌੜਾਂ ਬਣਾ ਕੇ ਅਜੇਤੂ ਰਹੇ।

ਗੁਜਰਾਤ ਲਈ ਨੂਰ ਅਹਿਮਦ ਨੇ 2 ਵਿਕਟਾਂ ਲਈਆਂ

ਗੁਜਰਾਤ ਨੂੰ ਪਹਿਲੀ ਸਫਲਤਾ ਨੂਰ ਅਹਿਮਦ ਨੇ ਦਿੱਤੀ। ਉਸ ਨੇ ਕੋਹਲੀ ਅਤੇ ਡੁਪਲੇਸਿਸ ਦੀ ਜੋੜੀ ਨੂੰ ਤੋੜ ਦਿੱਤਾ। ਨੂਰ ਨੇ 4 ਓਵਰਾਂ 'ਚ 39 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਮੁਹੰਮਦ ਸ਼ਮੀ ਨੇ 4 ਓਵਰਾਂ 'ਚ 39 ਦੌੜਾਂ ਦੇ ਕੇ ਇਕ ਵਿਕਟ ਲਈ। ਯਸ਼ ਦਿਆਲ ਨੇ 4 ਓਵਰਾਂ 'ਚ 39 ਦੌੜਾਂ ਦੇ ਕੇ ਇਕ ਵਿਕਟ ਲਈ। ਰਾਸ਼ਿਦ ਖਾਨ ਨੇ 4 ਓਵਰਾਂ 'ਚ 24 ਦੌੜਾਂ ਦੇ ਕੇ ਇਕ ਵਿਕਟ ਲਈ। ਮੋਹਿਤ ਸ਼ਰਮਾ ਨੂੰ ਇਕ ਵੀ ਸਫਲਤਾ ਨਹੀਂ ਮਿਲੀ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live