Radio Spice
Sports News

ਕਲੀਨ ਸਵੀਪ ਕਰਨ ਉਤਰੇਗੀ ਟੀਮ ਇੰਡੀਆ, ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੈਸਟ ਮੈਚ ਅੱਜ

By 111459pwpadmin•

ਵੈਸਟਇੰਡੀਜ਼ ਵਿਰੁੱਧ ਵੀਰਵਾਰ ਤੋਂ ਸ਼ੁਰੂ ਹੋ ਰਹੇ ਦੂਜੇ ਤੇ ਆਖਰੀ ਟੈਸਟ 'ਚ ਭਾਰਤੀ ਟੀਮ ਦੀਆਂ ਨਜ਼ਰਾਂ 'ਕਲੀਨ ਸਵੀਪ' 'ਤੇ ਹੋਣਗੀਆਂ, ਜਦਕਿ ਅਜਿੰਕਿਆ ਰਹਾਨੇ ਵੱਡੀ ਪਾਰੀ ਖੇਡ ਕੇ ਆਪਣੇ ਕਰੀਅਰ ਨੂੰ ਵਿਸਥਾਰ ਦੇਣ ਦੀ ਕੋਸ਼ਿਸ਼ 'ਚ ਹੋਵੇਗਾ। ਇਹ ਮੈਚ ਦੋਵਾਂ ਟੀਮਾਂ ਵਿਚਾਲੇ 100ਵਾਂ ਟੈਸਟ ਵੀ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਹੈ ਕਿ ਇਹ ਵੱਡਾ ਮੌਕਾ ਹੈ ਤੇ ਉਨ੍ਹ

ਵੈਸਟਇੰਡੀਜ਼ ਵਿਰੁੱਧ ਵੀਰਵਾਰ ਤੋਂ ਸ਼ੁਰੂ ਹੋ ਰਹੇ ਦੂਜੇ ਤੇ ਆਖਰੀ ਟੈਸਟ 'ਚ ਭਾਰਤੀ ਟੀਮ ਦੀਆਂ ਨਜ਼ਰਾਂ 'ਕਲੀਨ ਸਵੀਪ' 'ਤੇ ਹੋਣਗੀਆਂ, ਜਦਕਿ ਅਜਿੰਕਿਆ ਰਹਾਨੇ ਵੱਡੀ ਪਾਰੀ ਖੇਡ ਕੇ ਆਪਣੇ ਕਰੀਅਰ ਨੂੰ ਵਿਸਥਾਰ ਦੇਣ ਦੀ ਕੋਸ਼ਿਸ਼ 'ਚ ਹੋਵੇਗਾ। ਇਹ ਮੈਚ ਦੋਵਾਂ ਟੀਮਾਂ ਵਿਚਾਲੇ 100ਵਾਂ ਟੈਸਟ ਵੀ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਹੈ ਕਿ ਇਹ ਵੱਡਾ ਮੌਕਾ ਹੈ ਤੇ ਉਨ੍ਹਾਂ ਦੀ ਟੀਮ ਪਹਿਲੇ ਮੈਚ ਦੀ ਤਰ੍ਹਾਂ ਆਪਣਾ ਦਬਦਬਾ ਬਣਾਏ ਰੱਖਣ ਦੀ ਕੋਸ਼ਿਸ਼ ਕਰੇਗੀ। ਡੋਮੀਨਿਕਾ 'ਚ ਪਹਿਲੇ ਮੈਚ 'ਚ ਭਾਰਤ ਨੇ ਇਕ ਪਾਰੀ ਤੇ 141 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਇਸ ਟੈਸਟ ਤੋਂ ਬਾਅਦ ਭਾਰਤ ਨੂੰ ਹੁਣ ਦਸੰਬਰ-ਜਨਵਰੀ 'ਚ ਹੀ ਦੱਖਣੀ ਅਫਰੀਕਾ ਦੌਰੇ 'ਤੇ ਟੈਸਟ ਮੈਚ ਖੇਡਣਾ ਹੈ। ਭਾਵ ਰਹਾਣੇ ਵਰਗੇ ਖਿਡਾਰੀਆਂ ਲਈ ਉਸ ਸੀਰੀਜ਼ ਦੇ ਲਈ ਦਾਅਵਾ ਮਜ਼ਬੂਤ ਕਰਨ ਲਈ ਆਖਰੀ ਮੌਕਾ ਹੋਵੇਗਾ।

ਪਿਛਲੇ 18 ਮਹੀਨਿਆਂ 'ਚ ਪਹਿਲਾ ਟੈਸਟ ਖੇਡਦੇ ਹੋਏ ਰਹਾਨੇ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ 'ਚ ਚੰਗਾ ਪ੍ਰਦਰਸ਼ਨ ਕੀਤਾ ਪਰ ਡੋਮੀਨਿਕਾ 'ਚ ਮੌਕਾ ਨਾ ਮਿਲ ਸਕਿਆ ਕਿਉਂਕਿ ਭਾਰਤ ਨੇ ਇਕ ਪਾਰੀ 'ਚ ਹੀ ਬੱਲੇਬਾਜ਼ੀ ਕੀਤੀ। ਅਜਿਹੀ ਮਜ਼ਬੂਤ ਸੰਭਾਵਨਾ ਹੈ ਕਿ ਭਾਰਤੀ ਟੀਮ ਇਕ ਵਾਰ ਫਿਰ ਇਕ ਵਾਰ ਹੀ ਬੱਲੇਬਾਜ਼ੀ ਕਰੇਗੀ। ਅਜਿਹੇ 'ਚ ਰਹਾਨੇ ਨੂੰ ਪੂਰਾ ਫਾਇਦਾ ਉਠਾਉਣਾ ਹੋਵੇਗਾ ਕਿਉਂਕਿ ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਸ਼੍ਰੇਅਸ ਅਈਅਰ ਵੀ ਫਿਟ ਹੋ ਜਾਵੇਗਾ। ਸ਼ੁਭਮਨ ਗਿੱਲ ਤੀਜੇ ਨੰਬਰ 'ਤੇ ਉਤਰਨ ਤੋਂ ਬਾਅਦ 11 ਗੇਂਦਾਂ ਹੀ ਖੇਡ ਸਕਿਆ ਤੇ ਉਹ ਵੀ ਵੱਡੀ ਪਾਰੀ ਖੇਡਣ ਲਈ ਉਤਸ਼ਾਹਿਤ ਹੈ।

ਵਿਰਾਟ ਕੋਹਲੀ, ਜੋ ਦਸੰਬਰ 2018 ਤੋਂ ਬਾਅਦ ਵਿਦੇਸ਼ 'ਚ ਸੈਂਕੜਾ ਨਹੀਂ ਬਣਾ ਸਕਿਆ, ਉਹ ਇਸ ਕਮੀ ਨੂੰ ਪੂਰਾ ਕਰਨਾ ਚਾਹੇਗਾ। ਇਸ ਦੇ ਨਾਲ ਹੀ ਡੈਬਿਊ ਟੈਸਟ 'ਚ ਆਪਣੀ ਪਹਿਲੀ ਦੌੜ ਬਣਾਉਣ ਲਈ 20 ਗੇਂਦਾਂ ਤੱਕ ਇੰਤਜ਼ਾਰ ਕਰਨ ਵਾਲੇ ਈਸ਼ਾਨ ਕਿਸ਼ਨ ਵੀ ਮੌਕੇ ਦਾ ਇੰਤਜ਼ਾਰ ਕਰੇਗਾ।

ਭਾਰਤੀ ਟੀਮ 'ਚ ਜ਼ਿਆਦਾ ਬਦਲਾਅ ਦੀ ਗੁੰਜਾਇਸ਼ ਨਹੀਂ ਹੈ ਪਰ ਦੇਖਣਾ ਹੋਵੇਗਾ ਕਿ ਘੱਟ ਪ੍ਰਦਰਸ਼ਨ ਕਰ ਰਹੇ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਨੂੰ ਫਿਰ ਤੋਂ ਮੌਕਾ ਮਿਲਦਾ ਹੈ ਜਾਂ ਨਹੀਂ। 31 ਸਾਲਾ ਉਨਾਦਕਟ ਨੇ 13 ਸਾਲਾਂ 'ਚ ਸਿਰਫ ਤਿੰਨ ਟੈਸਟ ਖੇਡੇ ਹਨ। ਡੋਮੀਨਿਕਾ 'ਚ ਉਸ ਨੂੰ ਇਕ ਵੀ ਵਿਕਟ ਨਹੀਂ ਮਿਲੀ ਅਤੇ ਸਿਰਫ 9 ਓਵਰ ਗੇਂਦਬਾਜ਼ੀ ਕੀਤੀ। ਇਸ ਮੈਚ 'ਚ ਵੀ ਪਿੱਚ ਬਦਲਣ ਦੀ ਸੰਭਾਵਨਾ ਹੈ। ਅਜਿਹੇ 'ਚ ਭਾਰਤੀ ਟੀਮ ਉਨਾਦਕਟ ਦੀ ਜਗ੍ਹਾ ਅਕਸ਼ਰ ਪਟੇਲ ਨੂੰ ਕਿਸੇ ਹੋਰ ਸਪਿਨਰ ਦੇ ਰੂਪ 'ਚ ਲੈ ਸਕਦੀ ਹੈ।

ਇਸ ਤਰ੍ਹਾਂ ਹਨ ਟੀਮਾਂ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰੁਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਯਸ਼ਸਵੀ ਜੈਸਵਾਲ, ਅਜਿੰਕਿਆ ਰਹਾਨੇ, ਕੇਐੱਸ ਭਰਤ, ਈਸ਼ਾਨ ਕਿਸ਼ਨ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜੇ. ਉਨਾਦਕਟ, ਨਵਦੀਪ ਸੈਣੀ।

ਵੈਸਟਇੰਡੀਜ਼ : ਕ੍ਰੈਗ ਬ੍ਰੈਥਵੇਟ (ਕਪਤਾਨ), ਜਰਮੇਨ ਬਲੈਕਵੁੱਡ, ਐਲਿਕ ਅਥਾਨਾਜੇ, ਤੇਗਨਾਰਾਇਣ ਚੰਦਰਪਾਲ, ਰਹਿਕੀਮ ਕਾਰਨਵਾਲ, ਜੋਸ਼ੂਆ ਡੀ ਸਿਲਵਾ, ਸ਼ੈਨਨ ਗੈਬਰੀਅਲ, ਜੇਸਨ ਹੋਲਡਰ, ਅਲਜ਼ਾਰੀ ਜੋਸੇਫ, ਕਿਰਕ ਮੈਕੇਂਜ਼ੀ, ਕੇਵਿਨ ਸਿੰਕਲੇਅਰ, ਕੇਮਾਰ ਰੋਚ, ਜੋਮੇਲ ਵਾਰਿਕਨ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live