Radio Spice
Sports News

ਆਖਰੀ ਟੈਸਟ ਡਰਾਅ ਹੋਣ ਕਾਰਨ ਟੀਮ ਇੰਡੀਆ ਨੂੰ ਝਟਕਾ, WTC ਪੁਆਇੰਟ ਟੇਬਲ 'ਚ ਹੋਇਆ ਵੱਡਾ ਨੁਕਸਾਨ

By 111459pwpadmin•

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਜਾ ਰਹੀ 2 ਮੈਚਾਂ ਦੀ ਟੈਸਟ ਸੀਰੀਜ਼ 1-0 ਨਾਲ ਜਿੱਤ ਕੇ ਖਤਮ ਕਰ ਦਿੱਤੀ ਹੈ। ਦੂਜੇ ਟੈਸਟ ਦਾ ਆਖਰੀ ਦਿਨ ਮੀਂਹ ਕਾਰਨ ਧੋਤਾ ਗਿਆ ਅਤੇ ਡਰਾਅ ਰਿਹਾ। ਇਸ ਦੇ ਨਾਲ ਹੀ ਸੀਰੀਜ਼ ਦਾ ਪਹਿਲਾ ਟੈਸਟ ਭਾਰਤੀ ਟੀਮ ਨੇ ਪਾਰੀ ਅਤੇ 141 ਦੌੜਾਂ ਨਾਲ ਜਿੱਤ ਲਿਆ ਸੀ। ਦੂਜੇ ਟੈਸਟ 'ਚ ਵੀ ਟੀਮ ਇੰਡੀਆ ਦੀ ਪਕੜ ਕਾਫੀ ਮਜ਼ਬੂਤ ​​ਸੀ ਅਤੇ ਉਸ ਨੂੰ ਆਖਰੀ

 ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਜਾ ਰਹੀ 2 ਮੈਚਾਂ ਦੀ ਟੈਸਟ ਸੀਰੀਜ਼ 1-0 ਨਾਲ ਜਿੱਤ ਕੇ ਖਤਮ ਕਰ ਦਿੱਤੀ ਹੈ। ਦੂਜੇ ਟੈਸਟ ਦਾ ਆਖਰੀ ਦਿਨ ਮੀਂਹ ਕਾਰਨ ਧੋਤਾ ਗਿਆ ਅਤੇ ਡਰਾਅ ਰਿਹਾ। ਇਸ ਦੇ ਨਾਲ ਹੀ ਸੀਰੀਜ਼ ਦਾ ਪਹਿਲਾ ਟੈਸਟ ਭਾਰਤੀ ਟੀਮ ਨੇ ਪਾਰੀ ਅਤੇ 141 ਦੌੜਾਂ ਨਾਲ ਜਿੱਤ ਲਿਆ ਸੀ। ਦੂਜੇ ਟੈਸਟ 'ਚ ਵੀ ਟੀਮ ਇੰਡੀਆ ਦੀ ਪਕੜ ਕਾਫੀ ਮਜ਼ਬੂਤ ​​ਸੀ ਅਤੇ ਉਸ ਨੂੰ ਆਖਰੀ ਦਿਨ ਜਿੱਤ ਲਈ ਸਿਰਫ 8 ਵਿਕਟਾਂ ਹੋਰ ਹਾਸਲ ਕਰਨੀਆਂ ਸਨ ਪਰ ਮੀਂਹ ਨੇ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ। ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) 2023-265 ਅੰਕ ਸੂਚੀ ਵਿੱਚ ਵੀ ਭਾਰਤੀ ਟੀਮ ਨੂੰ ਇਸ ਡਰਾਅ ਟੈਸਟ ਮੈਚ ਕਾਰਨ ਹਾਰ ਝੱਲਣੀ ਪਈ।

ਟੀਮ ਇੰਡੀਆ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਸ਼ੁਰੂਆਤ ਸ਼ਾਨਦਾਰ ਜਿੱਤ ਨਾਲ ਕੀਤੀ ਅਤੇ ਸਿੱਧੇ ਪਹਿਲੇ ਸਥਾਨ 'ਤੇ ਕਬਜ਼ਾ ਕਰ ਲਿਆ। ਭਾਰਤੀ ਟੀਮ ਦੇ 12 ਅੰਕ ਸਨ ਪਰ ਦੂਜਾ ਟੈਸਟ ਡਰਾਅ ਹੋਣ ਕਾਰਨ ਉਹ ਸਿਰਫ਼ 4 ਅੰਕ ਹੀ ਹਾਸਲ ਕਰ ਸਕੀ ਅਤੇ 2 ਮੈਚਾਂ ਤੋਂ ਬਾਅਦ ਟੀਮ ਇੰਡੀਆ ਦੇ 16 ਅੰਕ ਹੋ ਗਏ ਹਨ। ਅਜਿਹੇ 'ਚ ਟੀਮ ਦਾ ਅੰਕ ਪ੍ਰਤੀਸ਼ਤ 100 ਤੋਂ ਘੱਟ ਕੇ 66.67 ਫੀਸਦੀ 'ਤੇ ਆ ਗਿਆ, ਜਿਸ ਕਾਰਨ ਉਸ ਨੂੰ ਪਹਿਲਾ ਸਥਾਨ ਗੁਆ ​​ਕੇ ਦੂਜੇ ਨੰਬਰ 'ਤੇ ਪਹੁੰਚਣਾ ਪਿਆ।

ਭਾਰਤੀ ਟੀਮ ਦੇ ਦੂਜੇ ਨੰਬਰ 'ਤੇ ਪਹੁੰਚਣ ਦੇ ਨਾਲ ਹੀ ਮੌਜੂਦਾ ਸਮੇਂ 'ਚ ਪਾਕਿਸਤਾਨ ਦੀ ਟੀਮ WTC 2023-25 ​​ਦੇ ਅੰਕ ਸੂਚੀ 'ਚ 100 ਫੀਸਦੀ ਅੰਕਾਂ ਨਾਲ ਪਹਿਲੇ ਸਥਾਨ 'ਤੇ ਹੈ। ਜਿਸ 'ਚ ਉਸ ਨੇ ਸ਼੍ਰੀਲੰਕਾ ਖਿਲਾਫ 2 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ 4 ਵਿਕਟਾਂ ਨਾਲ ਜਿੱਤਿਆ ਸੀ।

ਆਸਟ੍ਰੇਲੀਆ ਤੀਜੇ ਅਤੇ ਇੰਗਲੈਂਡ ਚੌਥੇ ਨੰਬਰ 'ਤੇ 

ਡਬਲਯੂਟੀਸੀ ਅੰਕ ਸੂਚੀ ਵਿੱਚ ਦੂਜੀਆਂ ਟੀਮਾਂ ਦੀ ਸਥਿਤੀ ਦੀ ਗੱਲ ਕਰੀਏ ਤਾਂ ਮੌਜੂਦਾ ਚੈਂਪੀਅਨ ਆਸਟਰੇਲੀਆ ਨੇ ਹੁਣ ਤੱਕ 4 ਟੈਸਟ ਮੈਚ ਖੇਡੇ ਹਨ, ਜਿਸ ਤੋਂ ਬਾਅਦ ਉਸ ਦੀ ਅੰਕ ਪ੍ਰਤੀਸ਼ਤਤਾ 54.17 ਹੈ ਅਤੇ ਉਹ ਅੰਕ ਸੂਚੀ ਵਿੱਚ ਤੀਜੇ ਸਥਾਨ 'ਤੇ ਹੈ। ਦੂਜੇ ਪਾਸੇ ਇੰਗਲੈਂਡ ਦੀ ਟੀਮ ਦਾ ਅੰਕ ਪ੍ਰਤੀਸ਼ਤ 29.17 ਹੈ ਅਤੇ ਉਹ ਚੌਥੇ ਸਥਾਨ 'ਤੇ ਹੈ। ਇਸ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ 16.67 ਅੰਕਾਂ ਨਾਲ 5ਵੇਂ ਨੰਬਰ 'ਤੇ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live