Radio Spice
Sports News

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਜਰਮਾਨਾ

By 111459pwpadmin•

ਹਰਮਨਪ੍ਰੀਤ ਕੌਰ (Harmanpreet Kaur) ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਬੰਗਲਾਦੇਸ਼ ਦੇ ਦੌਰੇ 'ਤੇ ਹੈ। ਦੋਵਾਂ ਦੇਸ਼ਾਂ ਵਿਚਾਲੇ ਤੀਜਾ ਅਤੇ ਫੈਸਲਾਕੁੰਨ ਇਕ ਦਿਨਾ ਮੈਚ ਮੀਰਪੁਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 4 ਵਿਕਟਾਂ ਦੇ ਨੁਕਸਾਨ 'ਤੇ 225 ਦੌੜਾਂ ਬਣਾਈਆਂ, ਜੋ ਵਨਡੇ 'ਚ ਬੰਗਲਾਦੇਸ਼ ਦਾ ਦੂਜਾ ਸਭ ਤੋਂ

ਹਰਮਨਪ੍ਰੀਤ ਕੌਰ (Harmanpreet Kaur) ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਬੰਗਲਾਦੇਸ਼ ਦੇ ਦੌਰੇ 'ਤੇ ਹੈ। ਦੋਵਾਂ ਦੇਸ਼ਾਂ ਵਿਚਾਲੇ ਤੀਜਾ ਅਤੇ ਫੈਸਲਾਕੁੰਨ ਇਕ ਦਿਨਾ ਮੈਚ ਮੀਰਪੁਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 4 ਵਿਕਟਾਂ ਦੇ ਨੁਕਸਾਨ 'ਤੇ 225 ਦੌੜਾਂ ਬਣਾਈਆਂ, ਜੋ ਵਨਡੇ 'ਚ ਬੰਗਲਾਦੇਸ਼ ਦਾ ਦੂਜਾ ਸਭ ਤੋਂ ਵੱਡਾ ਸਕੋਰ ਹੈ।

226 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ 14 ਦੌੜਾਂ ਬਣਾ ਕੇ ਆਊਟ ਹੋ ਗਈ। ਉਸ ਨੇ ਨਾਹਿਦਾ ਅਖਤਰ ਦੀ ਗੇਂਦ ਨੂੰ ਸਵੀਪ ਕਰਨ ਦੀ ਕੋਸ਼ਿਸ਼ ਕੀਤੀ। ਪਰ ਉਹ ਸ਼ਾਟ ਤੋਂ ਖੁੰਝ ਗਈ ਅਤੇ ਜਿਵੇਂ ਹੀ ਅਪੀਲ ਹੋਈ, ਅੰਪਾਇਰ ਨੇ ਉਸ ਨੂੰ ਆਊਟ ਘੋਸ਼ਿਤ ਕਰ ਦਿੱਤਾ।

ਅੰਪਾਇਰ ਦੇ ਫੈਸਲੇ ਤੋਂ ਹਰਮਨਪ੍ਰੀਤ ਕੌਰ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਆਪਣਾ ਬੱਲਾ ਸਟੰਪ 'ਤੇ ਮਾਰਿਆ। ਜਾਂਦੇ ਸਮੇਂ ਉਸ ਨੇ ਅੰਪਾਇਰ ਨੂੰ ਬੱਲਾ ਦਿਖਾਇਆ ਅਤੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਕਿ ਗੇਂਦ ਉਸ ਦੇ ਬੱਲੇ ਨਾਲ ਲੱਗੀ ਸੀ। ਇੰਨਾ ਹੀ ਨਹੀਂ ਪੈਵੇਲੀਅਨ ਪਰਤਦੇ ਹੋਏ ਭਾਰਤੀ ਕਪਤਾਨ ਨੇ ਦਰਸ਼ਕਾਂ ਵੱਲ ਆਪਣਾ ਅੰਗੂਠਾ ਵੀ ਦਿਖਾਇਆ।

ਇਸ ਮਾਮਲੇ ਨੂੰ ਲੈ ਹੁਣ ਹਰਮਨਪ੍ਰੀਤ ਕੌਰ ਉੱਪਰ ਜ਼ੁਰਮਾਨਾ ਲਗਾਇਆ ਗਿਆ ਹੈ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ 'ਤੇ ਸ਼ੇਰ-ਏ-ਬੰਗਲਾ ਨੈਸ਼ਨਲ ਸਟੇਡੀਅਮ 'ਚ ਭਾਰਤ ਵਿਰੁੱਧ ਤੀਜੇ ਵਨਡੇ ਦੌਰਾਨ ਉਸ ਦੇ ਵਿਵਹਾਰ ਲਈ ਉਸ ਦੀ ਮੈਚ ਫੀਸ ਦਾ 75 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ।

ਸ਼ਨੀਵਾਰ ਨੂੰ ਹੋਈ ਇਸ ਘਟਨਾ ਵਿੱਚ ਹਰਮਨਪ੍ਰੀਤ ਨੇ ਆਪਣੇ ਬੱਲੇ ਨਾਲ ਸਟੰਪ ਤੋੜ ਦਿੱਤਾ ਅਤੇ ਐਲਬੀਡਬਲਯੂ ਆਊਟ ਹੋਣ ਤੋਂ ਬਾਅਦ ਅੰਪਾਇਰ ਤਨਵੀਰ ਅਹਿਮਦ ਨਾਲ ਬਹਿਸ ਹੋਈ। ਮੈਚ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਸ ਨੂੰ ਲੈਵਲ ਦੋ ਅਪਰਾਧ ਵਜੋਂ ਸ਼੍ਰੇਣੀਬੱਧ ਕੀਤਾ ਗਿਆ।

ਨਾਹਿਦ ਦੀ ਇਹ ਗੇਂਦ ਮਿਡਲ ਅਤੇ ਲੈੱਗ ਸਟੰਪ 'ਤੇ ਪਈ ਸੀ ਅਤੇ ਕੌਰ ਨੇ ਇਸ 'ਤੇ ਸਵੀਪ ਖੇਡਣ ਦੀ ਕੋਸ਼ਿਸ਼ ਕੀਤੀ। ਗੇਂਦ ਉਸ ਦੇ ਪੈਡ ਨਾਲ ਲੱਗੀ ਅਤੇ ਸਲਿਪ ਵੱਲ ਗਈ, ਜਿੱਥੇ ਫੀਲਡਰ ਨੇ ਗੇਂਦ ਨੂੰ ਫੜ ਲਿਆ। ਇਸ ਦੌਰਾਨ ਅੰਪਾਇਰ ਨੇ ਹਰਮਨਪ੍ਰੀਤ ਕੌਰ ਨੂੰ ਐਲਬੀਡਬਲਯੂ ਆਊਟ ਦਿੱਤਾ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live