Radio Spice
Sports News

ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਬਣਾਈ ਜਗ੍ਹਾ, ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ

By 111459pwpadmin•

ਭਾਰਤੀ ਅਥਲੀਟ ਨੀਰਜ ਚੋਪੜਾ (Neeraj chopra) ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 (World Athletics Championships 2023) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਈਵੈਂਟ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਨੀਰਜ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.77 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ ਸੀ। ਸਵੀਡਨ ਦੇ ਬੁਡਾਪੇਸਟ ਵਿ

ਭਾਰਤੀ ਅਥਲੀਟ ਨੀਰਜ ਚੋਪੜਾ (Neeraj chopra) ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 (World Athletics Championships 2023) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਈਵੈਂਟ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਨੀਰਜ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.77 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ ਸੀ। ਸਵੀਡਨ ਦੇ ਬੁਡਾਪੇਸਟ ਵਿੱਚ ਹੋ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ 27 ਅਗਸਤ ਨੂੰ ਹੋਵੇਗਾ। 

ਨੀਰਜ ਨੇ ਮੌਜੂਦਾ ਸੀਜ਼ਨ 'ਚ ਸ਼ਾਨਦਾਰ ਪ੍ਰਦਰਸ਼ਨ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 88.67 ਮੀਟਰ ਵਿੱਚ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਉਹ ਪੈਰਿਸ ਓਲੰਪਿਕ ਲਈ ਵੀ ਕੁਆਲੀਫਾਈ ਕਰ ਚੁੱਕੇ ਹਨ। ਪੈਰਿਸ ਓਲੰਪਿਕ ਅਗਲੇ ਸਾਲ 26 ਜੁਲਾਈ ਤੋਂ 11 ਅਗਸਤ ਤੱਕ ਹੋਣਗੇ।

https://twitter.com/WorldAthletics/status/1694993211339543021?s=20

ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਨੀਰਜ ਦੇ ਨਾਲ ਭਾਰਤ ਦੇ ਡੀਪੀ ਮਨੂ ਵੀ ਜੈਵਲਿਨ ਥਰੋਅ ਈਵੈਂਟ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਪਹਿਲੀ ਕੋਸ਼ਿਸ਼ ਵਿੱਚ 78.1 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਉੱਥੇ ਹੀ ਦੂਜੀ ਕੋਸ਼ਿਸ਼ ਵਿੱਚ ਉਨ੍ਹਾਂ ਨੇ 81.31 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ।

 ਜ਼ਿਕਰਯੋਗ ਹੈ ਕਿ ਨੀਰਜ ਕੋਲ ਵੱਡੀ ਉਪਲਬਧੀ ਹਾਸਲ ਕਰਨ ਦਾ ਮੌਕਾ ਹੈ। ਜੇਕਰ ਉਹ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਦੇ ਹਨ ਤਾਂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦੀ ਬਰਾਬਰੀ ਕਰ ਲੈਣਗੇ। ਅਭਿਨਵ ਬਿੰਦਰਾ ਨੇ ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਸੀ। ਜੇਕਰ ਨੀਰਜ ਵੀ ਸੋਨ ਤਮਗਾ ਜਿੱਤਦੇ ਹਨ ਤਾਂ ਉਹ ਅਜਿਹਾ ਕਰਨ ਵਾਲਾ ਦੂਜਾ ਭਾਰਤੀ ਬਣ ਜਾਵੇਗਾ। ਅਭਿਨਵ ਬਿੰਦਰਾ ਨੇ 2008 ਵਿੱਚ ਓਲੰਪਿਕ ਗੋਲਡ ਮੈਡਲ ਜਿੱਤਿਆ ਸੀ। ਵਿਅਕਤੀਗਤ ਈਵੈਂਟ ਵਿੱਚ ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਸਨ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live