Radio Spice
Sports News

ਆਸਟ੍ਰੇਲੀਆ ਸੀਰੀਜ਼ ਲਈ ਹੋਇਆ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਥਾਂ, ਕਿਸ ਨੂੰ ਦਿੱਤਾ ਆਰਾਮ

By 111459pwpadmin•

ਆਸਟ੍ਰੇਲੀਆ ਖਿਲਾਫ 22 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਨੂੰ ਪਹਿਲੇ ਦੋ ਮੈਚਾਂ ਲਈ ਆਰਾਮ ਦਿੱਤਾ ਗਿਆ ਹੈ। ਟੀਮ ਦੀ ਕਮਾਨ ਕੇਐਲ ਰਾਹੁਲ ਦੇ ਹੱਥਾਂ ਵਿੱਚ ਹੋਵੇਗੀ। ਆਰ ਅਸ਼ਵਿਨ ਦੀ ਟੀਮ 'ਚ ਵਾਪਸੀ ਹੋਈ ਹੈ। ਹਾਲਾਂਕਿ ਤੀਜੇ ਵਨਡੇ ਲਈ ਰੋਹਿਤ ਸ਼ਰਮਾ, ਵਿਰਾ

ਆਸਟ੍ਰੇਲੀਆ ਖਿਲਾਫ 22 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਨੂੰ ਪਹਿਲੇ ਦੋ ਮੈਚਾਂ ਲਈ ਆਰਾਮ ਦਿੱਤਾ ਗਿਆ ਹੈ। ਟੀਮ ਦੀ ਕਮਾਨ ਕੇਐਲ ਰਾਹੁਲ ਦੇ ਹੱਥਾਂ ਵਿੱਚ ਹੋਵੇਗੀ। ਆਰ ਅਸ਼ਵਿਨ ਦੀ ਟੀਮ 'ਚ ਵਾਪਸੀ ਹੋਈ ਹੈ। ਹਾਲਾਂਕਿ ਤੀਜੇ ਵਨਡੇ ਲਈ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਹਾਰਦਿਕ ਪੰਡਯਾ ਟੀਮ ਵਿੱਚ ਵਾਪਸੀ ਕਰਨਗੇ।

ਪਹਿਲੇ ਦੋ ਵਨਡੇ ਲਈ ਟੀਮ: ਕੇਐੱਲ ਰਾਹੁਲ (ਕਪਤਾਨ), ਸ਼ੁਭਮਨ ਗਿੱਲ, ਰੁਤੁਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ (ਉਪ-ਕਪਤਾਨ), ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ, ਤਿਲਕ ਵਰਮਾ, ਪ੍ਰਸਿਧ ਕ੍ਰਿਸ਼ਣਾ , ਆਰ ਅਸ਼ਵਿਨ, ਵਾਸ਼ਿੰਗਟਨ ਸੁੰਦਰ।

ਵਿਸ਼ਵ ਕੱਪ ਵਰਗੇ ਵੱਡੇ ਈਵੈਂਟ ਨੂੰ ਦੇਖਦਿਆਂ ਹੋਇਆਂ ਬੀਸੀਸੀਆਈ ਨੇ ਪਹਿਲੇ ਦੋ ਵਨਡੇ ਮੈਚਾਂ ਵਿੱਚ 2 ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਵਿਸ਼ਵ ਕੱਪ ਲਈ ਟੀਮ ਇੰਡੀਆ 'ਚ ਬਦਲਾਅ ਹੋ ਸਕਦਾ ਹੈ। ਅਕਸ਼ਰ ਪਟੇਲ ਨੂੰ ਸੱਟ ਲੱਗਣ ਕਰਕੇ ਚੋਣਕਾਰਾਂ ਨੂੰ ਉਨ੍ਹਾਂ ਦੀ ਰਿਪਲੇਸਮੈਂਟ 'ਤੇ ਵਿਚਾਰ ਕਰਨਾ ਪੈ ਰਿਹਾ ਹੈ।

ਆਰ ਅਸ਼ਵਿਨ ਅਤੇ ਵਾਸ਼ਿੰਗਟਨ ਸੁੰਦਰ ਨੂੰ ਵਿਕਲਪ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਇਸ ਲਈ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਤਿੰਨੋਂ ਵਨਡੇ ਮੈਚਾਂ ਲਈ ਟੀਮ ਵਿੱਚ ਰੱਖਿਆ ਗਿਆ ਹੈ। ਸੰਭਵ ਹੈ ਕਿ ਅਸ਼ਵਿਨ ਅਤੇ ਸੁੰਦਰ ਵਿੱਚੋਂ ਕਿਸੇ ਇੱਕ ਨੂੰ ਵਿਸ਼ਵ ਕੱਪ ਦੀ ਟਿਕਟ ਮਿਲ ਸਕਦੀ ਹੈ।

ਇਸ ਤੋਂ ਇਲਾਵਾ ਚੋਣਕਾਰਾਂ ਨੇ ਰੁਤੁਰਾਜ ਗਾਇਕਵਾੜ ਨੂੰ ਪਹਿਲੇ ਦੋ ਵਨਡੇ ਲਈ ਟੀਮ 'ਚ ਜਗ੍ਹਾ ਦਿੱਤੀ ਗਈ ਹੈ। ਤਿਲਕ ਵਰਮਾ ਅਤੇ ਪ੍ਰਸਿਧ ਕ੍ਰਿਸ਼ਣਾ ਵੀ ਪਹਿਲੇ ਦੋ ਵਨਡੇ ਲਈ ਟੀਮ ਦਾ ਹਿੱਸਾ ਹਨ। ਪਰ ਇਹ ਤਿੰਨੇ ਖਿਡਾਰੀ ਤੀਜੇ ਵਨਡੇ ਵਿੱਚ ਟੀਮ ਦੇ ਨਾਲ ਨਹੀਂ ਹੋਣਗੇ। ਹਾਲਾਂਕਿ ਸੰਜੂ ਸੈਮਸਨ ਨੂੰ ਕਿਸੇ ਵੀ ਮੈਚ ਲਈ ਨਹੀਂ ਚੁਣਿਆ ਗਿਆ ਹੈ। ਇਸ ਤੋਂ ਸਾਫ਼ ਹੈ ਕਿ ਸੰਜੂ ਸੈਮਸਨ ਲਈ ਟੀਮ ਇੰਡੀਆ ਦੇ ਦਰਵਾਜ਼ੇ ਬੰਦ ਹਨ।

ਭਾਰਤ ਆਸਟ੍ਰੇਲੀਆ ਖਿਲਾਫ ਤਿੰਨ ਵਨਡੇ ਮੈਚ ਖੇਡੇਗਾ। ਪਹਿਲਾ ਵਨਡੇ 22 ਸਤੰਬਰ ਨੂੰ ਖੇਡਿਆ ਜਾਵੇਗਾ ਜਦਕਿ ਦੂਜਾ ਵਨਡੇ 24 ਸਤੰਬਰ ਨੂੰ ਹੋਵੇਗਾ। ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇ ਮੈਚ 27 ਸਤੰਬਰ ਨੂੰ ਖੇਡਿਆ ਜਾਣਾ ਹੈ।

ਤੀਜੇ ਵਨਡੇ ਲਈ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਹਾਰਦਿਕ ਪੰਡਯਾ (ਉਪ-ਕਪਤਾਨ), ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਆਰ ਅਸ਼ਵਿਨ, ਵਾਸ਼ਿੰਗਟਨ ਸੁੰਦਰ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live