Radio Spice
Sports News

ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ

By 111459pwpadmin•

ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ, ਜੋਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ। ਪੰਜਾਬ ਦੇ ਖੇਡ ਮੰਤਰ

ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ, ਜੋਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਾਕੀ ਖੇਡ ਲਈ ਇਹ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੂੰ ਝੰਡਾਬਰਦਾਰ ਬਣਨ ਦਾ ਮਾਣ ਹਾਸਲ ਹੋਇਆ ਸੀ। ਮੀਤ ਹੇਅਰ ਨੇ ਸਮੁੱਚੇ ਭਾਰਤੀ ਖੇਡ ਦਲ ਨੂੰ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਂਦੇ ਦੋ ਹਫਤੇ ਭਾਰਤੀ ਖਿਡਾਰੀ ਆਪਣੇ ਬਿਹਤਰ ਪ੍ਰਦਰਸ਼ਨ ਨਾਲ ਏਸ਼ਿਆਈ ਖੇਡਾਂ ਵਿੱਚ ਦੇਸ਼ ਦਾ ਨਾਮ ਉੱਚਾ ਕਰਨਗੇ।

ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲਾ ਹਰਮਨਪ੍ਰੀਤ ਸਿੰਘ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਭਾਰਤੀ ਟੀਮ ਦਾ ਮੈਂਬਰ ਸੀ ਜਦੋਂ ਉਸ ਨੇ ਭਾਰਤੀ ਟੀਮ ਵੱਲੋਂ ਸਭ ਤੋਂ ਵੱਧ ਛੇ ਗੋਲ ਕੀਤੇ ਸਨ। ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ 9 ਗੋਲ ਕੀਤੇ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਇਸ ਸਾਲ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ।

ਸੀਨੀਅਰ ਟੀਮ ਵਿੱਚ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾ, ਹਾਕੀ ਵਿਸ਼ਵ ਲੀਗ ਵਿੱਚ ਕਾਂਸੀ ਦਾ ਤਮਗ਼ਾ, ਏਸ਼ੀਆ ਕੱਪ ਵਿੱਚ ਸੋਨੇ ਦਾ ਤਮਗ਼ਾ ਅਤੇ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਵੀ ਜਿੱਤਿਆ ਹੈ। ਜੂਨੀਅਰ ਭਾਰਤੀ ਹਾਕੀ ਟੀਮ ਵੱਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਜੂਨੀਅਰ ਵਿਸ਼ਵ ਕੱਪ ਤੇ ਜੂਨੀਅਰ ਏਸ਼ੀਆ ਕੱਪ ਦਾ ਵੀ ਜੇਤੂ ਖਿਡਾਰੀ ਹੈ। ਭਾਰਤ ਸਰਕਾਰ ਨੇ ਉਸ ਨੂੰ ਅਰਜੁਨਾ ਐਵਾਰਡ ਨਾਲ ਵੀ ਸਨਮਾਨਤ ਕੀਤਾ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live