Radio Spice
Sports News

ਭਾਰਤੀ ਪੈਰਾ ਖਿਡਾਰੀਆਂ ਨੇ ਰਿਕਾਰਡ 111 ਤਮਗੇ ਜਿੱਤ ਕੇ ਰਚਿਆ ਇਤਿਹਾਸ

By 111459pwpadmin•

ਭਾਰਤੀ ਪੈਰਾ ਖਿਡਾਰੀਆਂ ਨੇ ਸ਼ਨੀਵਾਰ ਨੂੰ ਇਤਿਹਾਸ ਰਚ ਕੇ ਹਾਂਗਜ਼ੂ ਪੈਰਾ ਏਸ਼ੀਆਈ ਖੇਡਾਂ ਵਿੱਚ ਆਪਣੀ ਮੁਹਿੰਮ ਦਾ ਅੰਤ 111 ਤਮਗੇ ਜਿੱਤ ਕੇ ਕੀਤਾ, ਜਿਹੜਾ ਕਿਸੇ ਵੀ ਵੱਡੇ ਕੌਮਾਂਤਰੀ ਬਹੁ ਖੇਡ ਟੂਰਨਾਮੈਂਟ ਵਿੱਚ ਭਾਰਤ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਹੈ। ਭਾਰਤੀ ਪੈਰਾ ਖਿਡਾਰੀਆਂ ਨੇ 29 ਸੋਨ, 21 ਚਾਂਦੀ ਤੇ 51 ਕਾਂਸੀ ਤਮਗੇ ਜਿੱਤੇ ਤੇ ਤਮਗਾ ਅੰਕ ਸੂਚੀ ਵਿੱਚ 5ਵੇਂ ਸਥਾਨ ’

 ਭਾਰਤੀ ਪੈਰਾ ਖਿਡਾਰੀਆਂ ਨੇ ਸ਼ਨੀਵਾਰ ਨੂੰ ਇਤਿਹਾਸ ਰਚ ਕੇ ਹਾਂਗਜ਼ੂ ਪੈਰਾ ਏਸ਼ੀਆਈ ਖੇਡਾਂ ਵਿੱਚ ਆਪਣੀ ਮੁਹਿੰਮ ਦਾ ਅੰਤ 111 ਤਮਗੇ ਜਿੱਤ ਕੇ ਕੀਤਾ, ਜਿਹੜਾ ਕਿਸੇ ਵੀ ਵੱਡੇ ਕੌਮਾਂਤਰੀ ਬਹੁ ਖੇਡ ਟੂਰਨਾਮੈਂਟ ਵਿੱਚ ਭਾਰਤ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਹੈ। ਭਾਰਤੀ ਪੈਰਾ ਖਿਡਾਰੀਆਂ ਨੇ 29 ਸੋਨ, 21 ਚਾਂਦੀ ਤੇ 51 ਕਾਂਸੀ ਤਮਗੇ ਜਿੱਤੇ ਤੇ ਤਮਗਾ ਅੰਕ ਸੂਚੀ ਵਿੱਚ 5ਵੇਂ ਸਥਾਨ ’ਤੇ ਰਿਹਾ। ਇਸ ਤੋਂ ਪਹਿਲਾਂ 23 ਸਤੰਬਰ ਤੋਂ 8 ਅਕਤੂਬਰ ਤਕ ਹੋਈਆਂ ਹਾਂਹਜ਼ੂ ਏਸ਼ੀਆਈ ਖੇਡਾਂ ਵਿੱਚ ਭਾਰਤ ਨੇ 107 ਤਮਗੇ ਜਿੱਤੇ ਸਨ।
ਪਹਿਲੀਆਂ ਪੈਰਾ ਏਸ਼ੀਆਈ ਖੇਡਾਂ 2010 ਵਿੱਚ ਗਵਾਂਗਝੂ ਵਿੱਚ ਹੋਈਆਂ ਸਨ, ਜਿਨ੍ਹਾਂ ਵਿਚ ਭਾਰਤ 14 ਤਮਗੇ ਜਿੱਤ ਕੇ 15ਵੇਂ ਸਥਾਨ ’ਤੇ ਰਿਹਾ ਸੀ। ਇਸ ਤੋਂ ਬਾਅਦ 2014 ਵਿਚ ਭਾਰਤ 15ਵੇਂ ਤੇ 2018 ਵਿਚ ਨੌਵੇਂ ਸਥਾਨ ’ਤੇ ਰਿਹਾ ਸੀ। ਭਾਰਤ ਨੇ 2010 ਦਿੱਲੀ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲੀ ਵਾਰ 100 ਤੋਂ ਵੱਧ ਤਮਗੇ (101) ਤਮਗੇ ਜਿੱਤੇ ਸਨ।

ਭਾਰਤੀ ਖਿਡਾਰੀਆਂ ਨੇ ਸਭ ਤੋਂ ਵੱਧ 55 ਤਮਗੇ ਐਥਲੈਟਿਕਸ ਵਿੱਚ ਹਾਸਲ ਕੀਤੇ ਜਦਕਿ ਬੈਡਮਿੰਟਨ ਖਿਡਾਰੀਆਂ ਨੇ 4 ਸੋਨ ਸਮੇਤ 21 ਤਮਗੇ ਜਿੱਤੇ। ਸ਼ਤਰੰਜ ਵਿੱਚ 8 ਤੇ ਤੀਰਅੰਦਾਜ਼ੀ ਵਿੱਚ 7 ਤਮਗੇ ਮਿਲੇ ਜਦਕਿ ਨਿਸ਼ਾਨੇਬਾਜ਼ਾਂ ਨੇ 6 ਤਮਗੇ ਜਿੱਤੇ।
ਆਖਰੀ ਦਿਨ ਸ਼ਨੀਵਾਰ ਨੂੰ ਭਾਰਤ ਨੇ 4 ਸੋਨ ਸਮੇਤ 12 ਤਮਗੇ ਜਿੱਤੇ। ਇਨ੍ਹਾਂ ਵਿੱਚ 7 ਤਮਗੇ ਸ਼ਤਰੰਜ ਵਿਚ, 4 ਐਥਲੈਟਿਕਸ ਵਿੱਚ ਤੇ 1 ਕਿਸ਼ਤੀ ਚਲਾਉਣ ਵਿੱਚ ਮਿਲਿਆ।
ਪੁਰਸ਼ਾਂ ਦੀ ਜੈਵਲਿਨ ਥ੍ਰੋਅ ਐੱਫ 55 ਪ੍ਰਤੀਯੋਗਿਤਾ ’ਚ ਨੀਰਜ ਯਾਦਵ ਨੇ 33.69 ਮੀਟਰ ਦੇ ਨਾਲ ਸੋਨ ਤਮਗਾ ਜਿੱਤਿਆ। ਟੇਕ ਚੰਦ ਨੂੰ ਕਾਂਸੀ ਤਮਗਾ ਮਿਲਿਆ। ਪੁਰਸ਼ਾਂ ਦੀ 400 ਮੀਟਰ ਟੀ 47 ਦੌੜ ਵਿੱਚ ਦਿਲੀਪ ਮਹਾਦੂ ਗਾਵਿਯੋਤ ਨੂੰ ਸੋਨਾ ਮਿਲਿਆ। ਉੱਥੇ ਹੀ ਮਹਿਲਾਵਾਂ ਦੀ 1500 ਮੀਟਰ ਟੀ 20 ਦੌੜ ਵਿੱਚ ਪੂਜਾ ਨੇ ਕਾਂਸੀ ਤਮਗਾ ਹਾਸਲ ਕੀਤਾ।

ਸ਼ਤਰੰਜ ਵਿੱਚ ਪੁਰਸ਼ਾਂ ਦੇ ਵਿਅਕਤੀਗਤ ਰੈਪਿਡ ਵੀ 1 ਬੀ 1 ਵਰਗ ਵਿਚ ਸਤੀਸ਼ ਦਰਪਣ ਨੇ ਸੋਨਾ, ਪ੍ਰਧਾਨ ਕੁਮਾਰ ਸੌਂਦ੍ਰਯਾ ਨੇ ਚਾਂਦੀ ਤੇ ਅਸ਼ਵਿਨਭਾਈ ਮਕਵਾਨਾ ਨੇ ਕਾਂਸੀ ਤਮਗਾ ਜਿੱਤਿਆ। ਤਿੰਨਾਂ ਨੇ ਟੀਮ ਵਰਗ ਦਾ ਸੋਨਾ ਵੀ ਭਾਰਤ ਦੀ ਝੋਲੀ ਵਿਚ ਪਾਇਆ। ਗੰਗੋਲੀ, ਸੋਮੇਂਦ੍ਰ ਤੇ ਆਰੀਅਨ ਜੋਸ਼ੀ ਨੇ ਟੀਮ ਵਰਗ ਵਿਚ ਕਾਂਸੀ ਤਮਗਾ ਜਿੱਤਿਆ। ਮਹਿਲਾ ਰੈਪਿਡ ਵਰਗ ਵਿਚ ਵ੍ਰਿਤੀ ਜੈਨ, ਹਿਮਾਂਸ਼ੀ ਰਾਠੀ ਤੇ ਸੰਸਕ੍ਰਿਤੀ ਮੋਰੇ ਨੂੰ ਕਾਂਸੀ ਤਮਗਾ ਮਿਲਿਆ। ਕਿਸ਼ਤੀ ਚਲਾਉਣ ਵਿੱਚ ਪੀ. ਆਰ. 3 ਮਿਕਸਡ ਡਬਲਜ਼ ਸਕੱਲਸ ਵਿਚ ਅਨੀਤਾ ਤੇ ਕੇ. ਨਾਰਾਇਣਨ ਨੇ ਚਾਂਦੀ ਤਮਗਾ ਜਿੱਤਿਆ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live