Radio Spice
Sports News

ਬੱਲੇਬਾਜ਼ਾਂ ਤੇ ਗੇਂਦਬਾਜ਼ਾਂ 'ਚ ਹੋਵੇਗਾ ਹੁਣ ਸਖ਼ਤ ਮੁਕਾਬਲਾ, IPL 2024 'ਚ ਲਾਗੂ ਹੋਇਆ ਨਵਾਂ ਨਿਯਮ, ਵਧੇਗਾ ਮੈਚ ਦਾ ਰੋਮਾਂਚ

By 111459pwpadmin•

ਆਖ਼ਰਕਾਰ ਉਹ ਦਿਨ ਆ ਹੀ ਗਿਆ, ਜਿਸ ਦਾ ਕ੍ਰਿਕਟ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। 19 ਦਸੰਬਰ ਯਾਨੀ ਅੱਜ ਦੁਬਈ ਵਿਚ ਆਈਪੀਐੱਲ ਦੀ ਨਿਲਾਮੀ ਹੋਣ ਜਾ ਰਹੀ ਹੈ। ਅਜਿਹੇ 'ਚ ਹੁਣ IPL 'ਚ ਵੱਡੀ ਤਬਦੀਲੀ ਕੀਤੀ ਗਈ ਹੈ। ਲਾਗੂ ਹੋਵੇਗਾ ਨਵਾਂ ਨਿਯਮ ਇਹ ਨਵਾਂ ਨਿਯਮ ਆਈਪੀਐੱਲ ਵਿਚ ਮੈਚ ਦਾ ਉਤਸ਼ਾਹ ਵਧਾਉਣ ਲਈ ਲਾਗੂ ਕੀਤਾ ਗਿਆ ਹੈ। ਅਜਿਹੇ 'ਚ ਇਹ ਨਵਾਂ ਨਿਯਮ ਕੀ ਹੈ

ਆਖ਼ਰਕਾਰ ਉਹ ਦਿਨ ਆ ਹੀ ਗਿਆ, ਜਿਸ ਦਾ ਕ੍ਰਿਕਟ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। 19 ਦਸੰਬਰ ਯਾਨੀ ਅੱਜ ਦੁਬਈ ਵਿਚ ਆਈਪੀਐੱਲ ਦੀ ਨਿਲਾਮੀ ਹੋਣ ਜਾ ਰਹੀ ਹੈ। ਅਜਿਹੇ 'ਚ ਹੁਣ IPL 'ਚ ਵੱਡੀ ਤਬਦੀਲੀ ਕੀਤੀ ਗਈ ਹੈ।

ਲਾਗੂ ਹੋਵੇਗਾ ਨਵਾਂ ਨਿਯਮ

ਇਹ ਨਵਾਂ ਨਿਯਮ ਆਈਪੀਐੱਲ ਵਿਚ ਮੈਚ ਦਾ ਉਤਸ਼ਾਹ ਵਧਾਉਣ ਲਈ ਲਾਗੂ ਕੀਤਾ ਗਿਆ ਹੈ। ਅਜਿਹੇ 'ਚ ਇਹ ਨਵਾਂ ਨਿਯਮ ਕੀ ਹੈ, ਇਹ ਸਮਝਦੇ ਹਾਂ। IPL 2024 'ਚ ਹੁਣ ਤੇਜ਼ ਗੇਂਦਬਾਜ਼ਾਂ ਨੂੰ ਪ੍ਰਤੀ ਓਵਰ ਦੋ ਬਾਊਂਸਰ ਸੁੱਟਣ ਦੀ ਇਜਾਜ਼ਤ ਹੋਵੇਗੀ। ਇਹ ਪਹਿਲ ਬੱਲੇ ਅਤੇ ਗੇਂਦ ਦੇ ਮੁਕਾਬਲੇ ਨੂੰ ਬਰਾਬਰ ਕਰਨ ਲਈ ਕੀਤੀ ਗਈ ਹੈ।

ਕੀ ਬੋਲੇ ਜੈਦੇਵ ਉਨਾਦਕਟ?

ਇਹ ਬਦਲਾਅ ਦਾ ਪ੍ਰੀਖਣ ਭਾਰਤ ਦੇ ਘਰੇਲੂ ਟੀ-20 ਟੂਰਨਾਮੈਂਟ 2023-24 ਸਈਅਦ ਮੁਸ਼ਤਾਕ ਅਲੀ ਟਰਾਫੀ ਦੌਰਾਨ ਕੀਤਾ ਗਿਆ ਸੀ। ਇਸ ਦੌਰਾਨ ਤਜਰਬੇਕਾਰ ਖਿਡਾਰੀ ਜੈਦੇਵ ਉਨਾਦਕਟ ਨੇ ਇਸ ਬਦਲਾਅ ਦਾ ਸਵਾਗਤ ਕੀਤਾ ਹੈ। ਉਸ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਕ ਓਵਰ 'ਚ ਦੋ ਬਾਊਂਸਰ ਬਹੁਤ ਫਾਇਦੇਮੰਦ ਹੁੰਦੇ ਹਨ ਅਤੇ ਮੈਨੂੰ ਲੱਗਦਾ ਹੈ ਕਿ ਇਹ ਗੇਂਦਬਾਜ਼ਾਂ ਨੂੰ ਬੱਲੇਬਾਜ਼ਾਂ 'ਤੇ ਜ਼ਿਆਦਾ ਫਾਇਦਾ ਦੇਣ ਵਾਲੇ ਕਦਮਾਂ 'ਚੋਂ ਇਕ ਹੋਵੇਗਾ।

ਡੈੱਥ ਓਵਰ 'ਚ ਹੋਣਗੇ ਜ਼ਿਆਦਾ ਆਪਸ਼ਨ

ਉਨਾਦਕਟ ਨੇ ਕਿਹਾ ਕਿ ਹੁਣ ਤੇਜ਼ ਗੇਂਦਬਾਜ਼ਾਂ ਕੋਲ ਡੈੱਥ ਓਵਰਾਂ 'ਚ ਹੋਰ ਵਿਕਲਪ ਹੋਣਗੇ। ਹੁਣ ਯਾਰਕਰ, ਹੌਲੀ ਗੇਂਦ ਅਤੇ ਬਾਊਂਸਰ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਆਈਪੀਐੱਲ ਵਿਚ ਇਕ ਨਵਾਂ ਨਿਯਮ ਇਮਪੈਕਟ ਪਲੇਅਰ ਰੂਲ ਲਾਗੂ ਕੀਤਾ ਗਿਆ ਸੀ। ਇਸ ਨਿਯਮ ਦਾ ਬਹੁਤ ਜ਼ਿਆਦਾ ਅਸਰ ਪਵੇਗਾ। ਗੇਂਦਬਾਜ਼ ਹੋਣ ਦੇ ਨਾਤੇ ਮੈਂ ਕਹਾਂਗਾ ਕਿ ਇਹ ਨਿਯਮ ਬਹੁਤ ਜ਼ਰੂਰੀ ਸੀ।

ਕਦੋਂ ਹੋ ਸਕਦਾ ਹੈ IPL?

IPL 2024 22 ਮਾਰਚ ਤੋਂ ਮਈ ਦੇ ਅੰਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਆਈਪੀਐੱਲ ਦੇ ਸ਼ਡਿਊਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ । ਦਰਅਸਲ ਭਾਰਤ ਵਿੱਚ ਅਗਲੇ ਸਾਲ ਚੋਣਾਂ ਵੀ ਹੋਣੀਆਂ ਹਨ ਅਤੇ ਅਜਿਹੇ ਵਿਚ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਹੀ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live