Radio Spice
Sports News

ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ, T20I  'ਚ 3000 ਦੌੜਾਂ ਬਣਾਉਣ ਵਾਲੀ ਦੂਜੀ ਭਾਰਤੀ ਖਿਡਾਰਨ ਬਣੀ

By 111459pwpadmin•

ਸਮ੍ਰਿਤੀ ਮੰਧਾਨਾ ਨੇ ਟੀ-20 ਇੰਟਰਨੈਸ਼ਨਲ 'ਚ 3000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਮੰਧਾਨਾ ਟੀ-20 ਅੰਤਰਰਾਸ਼ਟਰੀ ਵਿੱਚ 3 ਹਜ਼ਾਰ ਦੌੜਾਂ ਦਾ ਅੰਕੜਾ ਪਾਰ ਕਰਨ ਵਾਲੀ ਕੁੱਲ ਛੇਵੀਂ ਅਤੇ ਭਾਰਤ ਦੀ ਦੂਜੀ ਖਿਡਾਰਨ ਬਣ ਗਈ ਹੈ। ਮੰਧਾਨਾ ਨੇ ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 'ਚ 3 ਹਜ਼ਾਰ ਦਾ ਅੰਕੜਾ ਪਾਰ ਕੀਤਾ। ਮੰਧਾਨਾ ਤੋਂ ਪਹਿਲਾਂ ਸਿਰਫ ਭਾਰਤ ਦੀ ਕਪਤਾਨ ਹਰਮ

ਸਮ੍ਰਿਤੀ ਮੰਧਾਨਾ ਨੇ ਟੀ-20 ਇੰਟਰਨੈਸ਼ਨਲ 'ਚ 3000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਮੰਧਾਨਾ ਟੀ-20 ਅੰਤਰਰਾਸ਼ਟਰੀ ਵਿੱਚ 3 ਹਜ਼ਾਰ ਦੌੜਾਂ ਦਾ ਅੰਕੜਾ ਪਾਰ ਕਰਨ ਵਾਲੀ ਕੁੱਲ ਛੇਵੀਂ ਅਤੇ ਭਾਰਤ ਦੀ ਦੂਜੀ ਖਿਡਾਰਨ ਬਣ ਗਈ ਹੈ। ਮੰਧਾਨਾ ਨੇ ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 'ਚ 3 ਹਜ਼ਾਰ ਦਾ ਅੰਕੜਾ ਪਾਰ ਕੀਤਾ। ਮੰਧਾਨਾ ਤੋਂ ਪਹਿਲਾਂ ਸਿਰਫ ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਮਹਿਲਾ ਕ੍ਰਿਕਟ 'ਚ ਇਹ ਅੰਕੜਾ ਪਾਰ ਕੀਤਾ ਸੀ।

ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 'ਚ ਮੰਧਾਨਾ ਨੇ ਟੀਚੇ ਦਾ ਪਿੱਛਾ ਕਰਦੇ ਹੋਏ 52 ਗੇਂਦਾਂ 'ਤੇ 54 ਦੌੜਾਂ ਦੀ ਪਾਰੀ ਖੇਡੀ, ਜਿਸ 'ਚ ਉਸ ਨੇ 7 ਚੌਕੇ ਅਤੇ 1 ਛੱਕਾ ਲਗਾਇਆ। ਉਸ ਨੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।

ਟੀਮ ਇੰਡੀਆ ਨੇ ਇਹ ਮੈਚ 9 ਵਿਕਟਾਂ ਨਾਲ ਜਿੱਤ ਲਿਆ

ਡੀਵਾਈ ਪਾਟਿਲ ਸਪੋਰਟਸ ਅਕੈਡਮੀ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਭਾਰਤ ਨੇ ਆਸਟਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੀ ਟੀਮ 19.2 ਓਵਰਾਂ 'ਚ 141 ਦੌੜਾਂ 'ਤੇ ਆਲ ਆਊਟ ਹੋ ਗਈ। ਫੋਬੀ ਲਿਚਫੀਲਡ ਨੇ ਟੀਮ ਲਈ 49 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ।

ਫਿਰ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 17.4 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ ਅਤੇ ਜਿੱਤ ਦਰਜ ਕੀਤੀ। ਭਾਰਤ ਲਈ ਸ਼ੈਫਾਲੀ ਵਰਮਾ ਨੇ 44 ਗੇਂਦਾਂ 'ਤੇ 6 ਚੌਕਿਆਂ ਅਤੇ 3 ਚੌਕਿਆਂ ਦੀ ਮਦਦ ਨਾਲ 64 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ। ਇਸ ਤੋਂ ਇਲਾਵਾ ਸਮ੍ਰਿਤੀ ਮੰਧਾਨਾ ਨੇ 52 ਗੇਂਦਾਂ 'ਚ 7 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 54 ਦੌੜਾਂ ਦੀ ਪਾਰੀ ਖੇਡੀ।

126 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੀ

ਮੰਧਾਨਾ ਨੇ ਆਪਣੇ ਕਰੀਅਰ 'ਚ ਹੁਣ ਤੱਕ 126 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਦੀਆਂ 122 ਪਾਰੀਆਂ 'ਚ ਬੱਲੇਬਾਜ਼ੀ ਕਰਦੇ ਹੋਏ ਉਸ ਨੇ 27.49 ਦੀ ਔਸਤ ਅਤੇ 122.08 ਦੇ ਸਟ੍ਰਾਈਕ ਰੇਟ ਨਾਲ 3052 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਦੇ ਬੱਲੇ ਤੋਂ 23 ਅਰਧ ਸੈਂਕੜੇ ਲੱਗੇ ਹਨ। ਮਹਿਲਾ ਭਾਰਤੀ ਬੱਲੇਬਾਜ਼ ਨੇ 2013 ਵਿੱਚ ਬੰਗਲਾਦੇਸ਼ ਖ਼ਿਲਾਫ਼ ਟੀ-20 ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਮੰਧਾਨਾ ਉਨ੍ਹਾਂ ਖਿਡਾਰੀਆਂ ਵਿੱਚੋਂ ਇੱਕ ਹੈ ਜੋ ਭਾਰਤ ਲਈ ਤਿੰਨੋਂ ਫਾਰਮੈਟਾਂ ਵਿੱਚ ਖੇਡਦੀ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live