Radio Spice
Sports News

ਰੋਹਨ ਬੋਪੰਨਾ ਵਲੋਂ ਆਸਟ੍ਰੇਲੀਅਨ ਓਪਨ ਪੁਰਸ਼ ਡਬਲਜ਼ ਖਿਤਾਬ ਜਿੱਤਣ 'ਤੇ ਸਾਨੀਆ ਮਿਰਜ਼ਾ ਨੇ ਪ੍ਰਗਟਾਈ ਖੁਸ਼ੀ

By 111459pwpadmin•

ਸਾਬਕਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਆਪਣੇ ਸਾਬਕਾ ਸਾਥੀ ਰੋਹਨ ਬੋਪੰਨਾ ਦੇ ਆਸਟ੍ਰੇਲੀਅਨ ਓਪਨ ਪੁਰਸ਼ ਡਬਲਜ਼ ਖਿਤਾਬ ਜਿੱਤਣ ਤੋਂ ਬਹੁਤ ਖੁਸ਼ ਹੈ। ਰੋਹਨ ਨੇ ਸ਼ਨੀਵਾਰ (27 ਜਨਵਰੀ) ਨੂੰ 43 ਸਾਲ ਦੀ ਉਮਰ 'ਚ ਇਹ ਖਿਤਾਬ ਜਿੱਤਿਆ। ਰੋਹਨ ਨੇ ਮੈਥਿਊ ਅਬੇਦੀਨ ਨਾਲ ਮਿਲ ਕੇ ਇਹ ਖਿਤਾਬ ਜਿੱਤਿਆ। ਇਸ ਜਿੱਤ ਨਾਲ ਰੋਹਨ ਟੈਨਿਸ ਦੇ ਓਪਨ ਯੁੱਗ 'ਚ ਗ੍ਰੈਂਡ ਸਲੈਮ ਖਿਤਾਬ ਜਿੱਤਣ ਵਾਲੇ

ਸਾਬਕਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਆਪਣੇ ਸਾਬਕਾ ਸਾਥੀ ਰੋਹਨ ਬੋਪੰਨਾ ਦੇ ਆਸਟ੍ਰੇਲੀਅਨ ਓਪਨ ਪੁਰਸ਼ ਡਬਲਜ਼ ਖਿਤਾਬ ਜਿੱਤਣ ਤੋਂ ਬਹੁਤ ਖੁਸ਼ ਹੈ। ਰੋਹਨ ਨੇ ਸ਼ਨੀਵਾਰ (27 ਜਨਵਰੀ) ਨੂੰ 43 ਸਾਲ ਦੀ ਉਮਰ 'ਚ ਇਹ ਖਿਤਾਬ ਜਿੱਤਿਆ। ਰੋਹਨ ਨੇ ਮੈਥਿਊ ਅਬੇਦੀਨ ਨਾਲ ਮਿਲ ਕੇ ਇਹ ਖਿਤਾਬ ਜਿੱਤਿਆ। ਇਸ ਜਿੱਤ ਨਾਲ ਰੋਹਨ ਟੈਨਿਸ ਦੇ ਓਪਨ ਯੁੱਗ 'ਚ ਗ੍ਰੈਂਡ ਸਲੈਮ ਖਿਤਾਬ ਜਿੱਤਣ ਵਾਲੇ ਸਭ ਤੋਂ ਵੱਧ ਉਮਰ ਦੇ ਖਿਡਾਰੀ ਬਣ ਗਏ ਹਨ।

ਬੋਪੰਨਾ ਅਤੇ ਮੈਥਿਊ ਨੇ ਇਟਲੀ ਦੇ ਸਿਮੋਨ ਬੋਲੇਲੀ ਅਤੇ ਐਂਡਰੀਆ ਵਾਵਾਸੋਰੀ ਨੂੰ 7-6 (7-0), 7-5 ਨਾਲ ਹਰਾਇਆ। ਇਸ ਜਿੱਤ ਨਾਲ ਉਹ ਪੁਰਸ਼ ਡਬਲਜ਼ 'ਚ ਵੀ ਨੰਬਰ-1 ਰੈਂਕਿੰਗ 'ਤੇ ਪਹੁੰਚ ਗਿਆ ਹੈ। ਉਹ 43 ਸਾਲ ਦੀ ਉਮਰ ਵਿੱਚ ਡਬਲਜ਼ ਵਿੱਚ ਸਿਖਰ ’ਤੇ ਆਉਣ ਵਾਲਾ ਪਹਿਲਾ ਵਿਅਕਤੀ ਵੀ ਹੈ। ਯਾਨੀ ਪੁਰਸ਼ ਡਬਲਜ਼ 'ਚ ਨੰਬਰ-1 ਰੈਂਕਿੰਗ ਹਾਸਲ ਕਰਨ ਵਾਲਾ ਸਭ ਤੋਂ ਵੱਡੀ ਉਮਰ ਦੇ ਖਿਡਾਰੀ ਦਾ ਰਿਕਾਰਡ ਹੁਣ ਰੋਹਨ ਦੇ ਨਾਂ ਹੈ।

ਰੋਹਨ ਦੇ ਕਰੀਅਰ ਦੀ ਇਨ੍ਹਾਂ ਵੱਡੀਆਂ ਪ੍ਰਾਪਤੀਆਂ 'ਤੇ ਉਨ੍ਹਾਂ ਦੀ ਸਾਥੀ ਸਾਨੀਆ ਮਿਰਜ਼ਾ ਨੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਦੋਸਤ ਵਜੋਂ ਉਹ ਰੋਹਨ ਦੀਆਂ ਇਨ੍ਹਾਂ ਪ੍ਰਾਪਤੀਆਂ ਤੋਂ ਬਹੁਤ ਖੁਸ਼ ਹੈ। ਸਾਨੀਆ ਨੇ ਕਿਹਾ, 'ਪਿਛਲੇ ਹਫਤੇ ਦੀ ਸ਼ੁਰੂਆਤ 'ਚ ਅਸੀਂ ਕਿਹਾ ਸੀ ਕਿ ਹੋਵੇਗਾ ਜੇਕਰ ਉਹ ਪੁਰਸ਼ ਡਬਲਜ਼ 'ਚ ਨੰਬਰ-1 ਰੈਂਕਿੰਗ ਹਾਸਲ ਕਰ ਲਵੇ ਅਤੇ ਖਿਤਾਬ ਵੀ ਜਿੱਤ ਲਵੇ? ਉਨ੍ਹਾਂ ਨੇ ਇਹ ਕਰ ਦਿਖਾਇਆ। ਅਸੀ ਨਿਸ਼ਬਦ ਹਾਂ... ਇੱਕ ਭਾਰਤੀ ਹੋਣ ਦੇ ਨਾਤੇ, ਸਾਡੇ ਲਈ ਉਨ੍ਹਾਂ ਦੀ ਉਪਲੱਬਧੀ ਸੱਚਮੁੱਚ ਮਾਣ ਵਾਲੀ ਗੱਲ ਹੈ। ਇੱਕ ਦੋਸਤ ਹੋਣ ਦੇ ਨਾਤੇ, ਮੈਂ ਇਸ ਉੱਤੇ ਹੋਰ ਵੀ ਜ਼ਿਆਦਾ ਮਾਣ ਮਹਿਸੂਸ ਕਰ ਰਹੀ ਹਾਂ।

ਸਾਨੀਆ ਅਤੇ ਰੋਹਨ ਲੰਬੇ ਸਮੇਂ ਤੋਂ ਇਕੱਠੇ ਟੈਨਿਸ ਖੇਡ ਚੁੱਕੇ ਹਨ। ਦੋਵੇਂ ਦਿੱਗਜਾਂ ਨੇ ਕਈ ਮਿਕਸਡ ਡਬਲਜ਼ ਖਿਤਾਬ ਜਿੱਤੇ ਹਨ। ਰੋਹਨ ਦੀ ਜਿੱਤ ਤੋਂ ਬਾਅਦ ਸਾਨੀਆ ਨੇ ਵੀ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਦਿੱਤੀ। ਉਸਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਰੋਹਨ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ।v

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live