Radio Spice
Sports News

ਅੰਤਰਰਾਸ਼ਟਰੀ ਕ੍ਰਿਕੇਟ 'ਚ ਇੱਕ ਮਹੀਨਾ ਵੀ ਨਹੀਂ ਕੱਟਿਆ, ਬਣ ਗਿਆ ICC ਪਲੇਅਰ ਆਫ ਦ ਮੰਥ, ਵੈਸਟ ਇੰਡੀਜ਼ ਬੌਲਰ ਦਾ ਅਨੋਖਾ ਰਿਕਾਰਡ

By 111459pwpadmin•

ਅੰਤਰਰਾਸ਼ਟਰੀ ਕ੍ਰਿਕੇਟ ਪਰਿਸ਼ਦ (ICC) ਨੇ ਜਨਵਰੀ ਦੇ ਮਹੀਨੇ ਲਈ 'ਪਲੇਅਰ ਆਫ ਦਿ ਮੰਥ' ਦਾ ਐਲਾਨ ਕੀਤਾ ਹੈ। ਇਹ ਆਈਸੀਸੀ ਖਿਤਾਬ ਵੈਸਟਇੰਡੀਜ਼ ਦੇ ਸ਼ਮਰ ਜੋਸੇਫ ਨੇ ਜਿੱਤਿਆ ਹੈ। ਸ਼ਾਮਰ, ਜਿਸ ਨੂੰ ਆਪਣੇ ਅੰਤਰਰਾਸ਼ਟਰੀ ਡੈਬਿਊ ਨੂੰ ਇੱਕ ਮਹੀਨਾ ਵੀ ਨਹੀਂ ਬੀਤਿਆ ਸੀ, ਨੇ 'ਪਲੇਅਰ ਆਫ ਦਿ ਮੰਥ' ਦਾ ਖਿਤਾਬ ਜਿੱਤਿਆ। ਸ਼ਮਰ ਨੇ ਵੈਸਟਇੰਡੀਜ਼ ਨੂੰ ਆਸਟਰੇਲੀਆ ਦੇ ਖਿਲਾਫ ਦੂਜੇ ਟੈ

ਅੰਤਰਰਾਸ਼ਟਰੀ ਕ੍ਰਿਕੇਟ ਪਰਿਸ਼ਦ (ICC) ਨੇ ਜਨਵਰੀ ਦੇ ਮਹੀਨੇ ਲਈ 'ਪਲੇਅਰ ਆਫ ਦਿ ਮੰਥ' ਦਾ ਐਲਾਨ ਕੀਤਾ ਹੈ। ਇਹ ਆਈਸੀਸੀ ਖਿਤਾਬ ਵੈਸਟਇੰਡੀਜ਼ ਦੇ ਸ਼ਮਰ ਜੋਸੇਫ ਨੇ ਜਿੱਤਿਆ ਹੈ। ਸ਼ਾਮਰ, ਜਿਸ ਨੂੰ ਆਪਣੇ ਅੰਤਰਰਾਸ਼ਟਰੀ ਡੈਬਿਊ ਨੂੰ ਇੱਕ ਮਹੀਨਾ ਵੀ ਨਹੀਂ ਬੀਤਿਆ ਸੀ, ਨੇ 'ਪਲੇਅਰ ਆਫ ਦਿ ਮੰਥ' ਦਾ ਖਿਤਾਬ ਜਿੱਤਿਆ।

ਸ਼ਮਰ ਨੇ ਵੈਸਟਇੰਡੀਜ਼ ਨੂੰ ਆਸਟਰੇਲੀਆ ਦੇ ਖਿਲਾਫ ਦੂਜੇ ਟੈਸਟ ਵਿੱਚ ਜਿੱਤ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਜੋ ਕਿ ਸ਼ਮਰ ਦੇ ਅੰਤਰਰਾਸ਼ਟਰੀ ਕਰੀਅਰ ਦਾ ਸਿਰਫ ਦੂਜਾ ਮੈਚ ਸੀ। ਵੈਸਟਇੰਡੀਜ਼ ਨੇ ਆਸਟ੍ਰੇਲੀਆ ਨੂੰ 8 ਦੌੜਾਂ ਨਾਲ ਹਰਾ ਕੇ ਰਚਿਆ ਇਤਿਹਾਸ ਸ਼ਮਰ ਜੋਸੇਫ ਨੇ ਮੈਚ ਵਿੱਚ ਕੁੱਲ 8 ਵਿਕਟਾਂ ਲਈਆਂ।

ਪਹਿਲੀ ਪਾਰੀ 'ਚ ਸ਼ਾਮਰ ਨੇ 1 ਆਸਟ੍ਰੇਲੀਆਈ ਬੱਲੇਬਾਜ਼ ਨੂੰ ਆਪਣਾ ਸ਼ਿਕਾਰ ਬਣਾਇਆ ਸੀ ਅਤੇ ਦੂਜੀ ਪਾਰੀ 'ਚ ਜਦੋਂ ਆਸਟ੍ਰੇਲੀਆ 216 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਮੈਦਾਨ 'ਤੇ ਸੀ ਤਾਂ ਉਸ ਨੇ 7 ਆਸਟ੍ਰੇਲੀਆਈ ਬੱਲੇਬਾਜ਼ਾਂ ਨੂੰ ਆਪਣੇ ਜਾਲ 'ਚ ਫਸਾ ਕੇ ਪੈਵੇਲੀਅਨ ਭੇਜ ਦਿੱਤਾ। ਦੂਜੀ ਪਾਰੀ ਦੌਰਾਨ ਸ਼ਮਰ ਨੇ 11.5 ਓਵਰ ਸੁੱਟੇ, ਜਿਸ 'ਚ ਉਸ ਨੇ 68 ਦੌੜਾਂ ਦਿੱਤੀਆਂ। ਸ਼ਾਮਰ ਨੇ ਪਹਿਲੀ ਹੀ ਗੇਂਦ 'ਤੇ ਆਸਟ੍ਰੇਲੀਆ ਦੇ ਮਹਾਨ ਬੱਲੇਬਾਜ਼ ਸਟੀਵ ਸਮਿਥ ਨੂੰ ਆਊਟ ਕਰਕੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਸ਼ਮਰ ਨੇ ਡੈਬਿਊ ਮੈਚ ਦੀ ਪਹਿਲੀ ਪਾਰੀ 'ਚ 5-94 ਦੇ ਗੇਂਦਬਾਜ਼ੀ ਅੰਕੜੇ ਹਾਸਲ ਕੀਤੇ ਸਨ।

ਸ਼ਮਰ ਨੇ ਜਨਵਰੀ 'ਚ ਆਸਟ੍ਰੇਲੀਆ ਖਿਲਾਫ ਖੇਡੀ ਗਈ ਦੋ ਮੈਚਾਂ ਦੀ ਟੈਸਟ ਸੀਰੀਜ਼ 'ਚ ਇਹ ਉਪਲੱਬਧੀ ਹਾਸਲ ਕੀਤੀ ਸੀ। ਸ਼ਮਰ ਨੇ ਆਪਣੇ ਕਰੀਅਰ ਦੀ ਪਹਿਲੀ ਅੰਤਰਰਾਸ਼ਟਰੀ ਸੀਰੀਜ਼ ਆਸਟ੍ਰੇਲੀਆ ਖਿਲਾਫ ਖੇਡੀ।

ਵੈਸਟਇੰਡੀਜ਼ ਨੇ 27 ਸਾਲ ਬਾਅਦ ਆਸਟ੍ਰੇਲੀਆ 'ਚ ਜਿੱਤਿਆ ਟੈਸਟ
ਵੈਸਟਇੰਡੀਜ਼ ਨੇ ਦੂਜੇ ਟੈਸਟ 'ਚ ਆਸਟ੍ਰੇਲੀਆ ਖਿਲਾਫ ਇਤਿਹਾਸਕ ਜਿੱਤ ਦਰਜ ਕੀਤੀ ਸੀ। ਦੂਜੇ ਮੈਚ ਵਿੱਚ ਵੈਸਟਇੰਡੀਜ਼ ਨੇ 27 ਸਾਲ ਬਾਅਦ ਆਸਟਰੇਲੀਆ ਵਿੱਚ ਕੋਈ ਟੈਸਟ ਜਿੱਤਿਆ। ਟੁੱਟੇ ਹੋਏ ਪੈਰ ਦੇ ਅੰਗੂਠੇ ਨਾਲ ਸ਼ਮਰ ਜੋਸੇਫ ਨੇ ਕੈਰੇਬੀਅਨ ਟੀਮ ਨੂੰ ਮੈਚ ਜਿੱਤਣ 'ਚ ਅਹਿਮ ਯੋਗਦਾਨ ਦਿੱਤਾ ਸੀ। ਦੂਜੀ ਪਾਰੀ 'ਚ ਗੇਂਦਬਾਜ਼ੀ ਕਰਨ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ਮਰ ਦੇ ਪੈਰ ਦੇ ਅੰਗੂਠੇ 'ਚ ਸੱਟ ਲੱਗ ਗਈ ਸੀ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live