Radio Spice
Sports News

ਭਾਰਤੀ ਖਿਡਾਰੀਆਂ ਨੇ ਤੀਜੇ ਦਿਨ ਹੱਥਾਂ 'ਤੇ ਕਿਉਂ ਬੰਨ੍ਹੀਆਂ ਕਾਲੀਆ ਪੱਟੀਆਂ? ਇੱਥੇ ਜਾਣੋ ਅਸਲੀ ਕਾਰਨ

By 111459pwpadmin•

ਭਾਰਤੀ ਟੀਮ ਦੇ ਖਿਡਾਰੀ ਸ਼ਨੀਵਾਰ ਨੂੰ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ 'ਤੇ ਉਤਰੇ। ਬੀਸੀਸੀਆਈ ਨੇ ਦੱਸਿਆ ਕਿ ਸਾਬਕਾ ਕਪਤਾਨ ਦੱਤਾਜੀਰਾਓ ਗਾਇਕਵਾੜ ਦੀ ਯਾਦ ਵਿੱਚ ਭਾਰਤੀ ਖਿਡਾਰੀਆਂ ਨੇ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹੀਆਂ। 95 ਸਾਲਾ ਦੱਤਾਜੀਰਾਓ ਗਾਇਕਵਾੜ ਦਾ ਹਾਲ ਹੀ ਵਿੱਚ ਦਿਹਾਂਤ ਹੋਇਆ ਸੀ। ਅੰਸ਼ੁਮਨ ਗਾਇਕਵਾੜ ਦੇ ਪਿਤਾ ਦੱਤਾਜੀਰਾਓ ਨੇ 1952 ਤੋਂ 1

ਭਾਰਤੀ ਖਿਡਾਰੀਆਂ ਨੇ ਤੀਜੇ ਦਿਨ ਹੱਥਾਂ 'ਤੇ ਕਿਉਂ ਬੰਨ੍ਹੀਆਂ ਕਾਲੀਆ ਪੱਟੀਆਂ? ਇੱਥੇ ਜਾਣੋ ਅਸਲੀ ਕਾਰਨ

ਭਾਰਤੀ ਟੀਮ ਦੇ ਖਿਡਾਰੀ ਸ਼ਨੀਵਾਰ ਨੂੰ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ 'ਤੇ ਉਤਰੇ। ਬੀਸੀਸੀਆਈ ਨੇ ਦੱਸਿਆ ਕਿ ਸਾਬਕਾ ਕਪਤਾਨ ਦੱਤਾਜੀਰਾਓ ਗਾਇਕਵਾੜ ਦੀ ਯਾਦ ਵਿੱਚ ਭਾਰਤੀ ਖਿਡਾਰੀਆਂ ਨੇ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹੀਆਂ।

95 ਸਾਲਾ ਦੱਤਾਜੀਰਾਓ ਗਾਇਕਵਾੜ ਦਾ ਹਾਲ ਹੀ ਵਿੱਚ ਦਿਹਾਂਤ ਹੋਇਆ ਸੀ। ਅੰਸ਼ੁਮਨ ਗਾਇਕਵਾੜ ਦੇ ਪਿਤਾ ਦੱਤਾਜੀਰਾਓ ਨੇ 1952 ਤੋਂ 1961 ਦਰਮਿਆਨ 11 ਟੈਸਟ ਮੈਚਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਇੰਗਲੈਂਡ ਦੇ ਖਿਲਾਫ਼ ਸੀਰੀਜ਼ ਦੇ ਚਾਰ ਮੈਚਾਂ 'ਚ ਉਹ ਭਾਰਤੀ ਟੀਮ ਦੇ ਕਪਤਾਨ ਵੀ ਸਨ। ਸੱਜੇ ਹੱਥ ਦੇ ਬੱਲੇਬਾਜ਼ ਦੱਤਾਜੀਰਾਓ ਨੇ 18.42 ਦੀ ਔਸਤ ਨਾਲ 350 ਦੌੜਾਂ ਬਣਾਈਆਂ।

ਦੱਤਾਜੀਰਾਓ ਗਾਇਕਵਾੜ ਆਪਣੀ ਸ਼ਾਨਦਾਰ ਡਿਫੈਂਸ ਤੇ ਡਰਾਈਵਿੰਗ ਲਈ ਜਾਣਿਆ ਜਾਂਦਾ ਹੈ, ਪਰ ਉਸਨੇ ਇੱਕ ਸ਼ਾਨਦਾਰ ਫੀਲਡਰ ਵਜੋਂ ਵੀ ਆਪਣਾ ਨਾਂ ਬਣਾਇਆ। ਗਾਇਕਵਾੜ ਨੇ ਵਿਜੇ ਹਜ਼ਾਰੇ ਦੀ ਕਪਤਾਨੀ ਹੇਠ 1952 ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਆਜ਼ਾਦੀ ਤੋਂ ਬਾਅਦ ਭਾਰਤ ਦਾ ਇੰਗਲੈਂਡ ਦਾ ਇਹ ਪਹਿਲਾ ਦੌਰਾ ਸੀ।

https://twitter.com/BCCI/status/1758699040911524299?s=20

ਦੱਤਾਜੀਰਾਓ ਗਾਇਕਵਾੜ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਸਲਾਮੀ ਬੱਲੇਬਾਜ਼ ਦੇ ਤੌਰ 'ਤੇ ਕੀਤੀ ਸੀ, ਪਰ ਫਿਰ ਉਹ ਮੱਧਕ੍ਰਮ ਵਿੱਚ ਸੈਟਲ ਹੋ ਗਏ। ਉਨ੍ਹਾਂ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 1961 ਵਿੱਚ ਪਾਕਿਸਤਾਨ ਦੇ ਖਿਲਾਫ਼ ਚੇਨਈ ਵਿੱਚ ਖੇਡਿਆ ਸੀ। ਗਾਇਕਵਾੜ ਰਣਜੀ ਟਰਾਫੀ ਵਿੱਚ ਬੜੌਦਾ ਦੀ ਜਾਨ ਸੀ। ਉਨ੍ਹਾਂ ਨੇ 1947 ਤੋਂ 1961 ਤੱਕ ਬੜੌਦਾ ਦੀ ਨੁਮਾਇੰਦਗੀ ਕੀਤੀ। ਗਾਇਕਵਾੜ ਨੇ ਪਹਿਲੀ ਸ਼੍ਰੇਣੀ ਕ੍ਰਿਕਟ ਵਿੱਚ 17 ਸੈਂਕੜਿਆਂ ਦੀ ਮਦਦ ਨਾਲ 5788 ਦੌੜਾਂ ਬਣਾਈਆਂ।

ਦੱਤਾਜੀਰਾਓ ਗਾਇਕਵਾੜ ਦੀ ਅਗਵਾਈ ਵਿੱਚ ਬੜੌਦਾ ਨੇ 1957-58 ਰਣਜੀ ਟਰਾਫੀ ਸੀਜ਼ਨ ਦਾ ਖਿਤਾਬ ਜਿੱਤਿਆ ਸੀ। ਫਿਰ ਬੜੌਦਾ ਨੇ ਫਾਈਨਲ ਵਿੱਚ ਸਰਵਿਸਿਜ਼ ਨੂੰ ਹਰਾਇਆ। 2016 ਵਿੱਚ 87 ਸਾਲ ਦੀ ਉਮਰ ਵਿੱਚ ਦੀਪਕ ਸ਼ੋਧਨ ਦੀ ਮੌਤ ਤੋਂ ਬਾਅਦ, ਦੱਤਾਜੀਰਾਓ ਗਾਇਕਵਾੜ ਦੇਸ਼ ਦੇ ਸਭ ਤੋਂ ਬਜ਼ੁਰਗ ਜੀਵਿਤ ਟੈਸਟ ਕ੍ਰਿਕਟਰ ਬਣ ਗਏ।

ਚਿੰਗਲੇਟ ਗੋਪੀਨਾਥ ਭਾਰਤ ਦੇ ਸਭ ਤੋਂ ਬਜ਼ੁਰਗ ਜੀਵਿਤ ਕ੍ਰਿਕਟਰ ਬਣ ਗਏ ਹਨ। ਚੇਨਈ ਦੇ ਗੋਪੀਨਾਥ ਦੀ ਉਮਰ 93 ਸਾਲ ਹੈ। ਗਾਇਕਵਾੜ ਨੇ ਬੜੌਦਾ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਗਾਇਕਵਾੜ ਨੇ ਸ਼ੁਰੂ ਵਿੱਚ ਬੰਬੇ ਯੂਨੀਵਰਸਿਟੀ ਲਈ ਕ੍ਰਿਕਟ ਖੇਡਿਆ ਅਤੇ ਫਿਰ ਬੜੌਦਾ ਦੀ ਮਹਾਰਾਜਾ ਸਯਾਜੀ ਯੂਨੀਵਰਸਿਟੀ ਵਿੱਚ ਖੇਡਣਾ ਸ਼ੁਰੂ ਕੀਤਾ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live