Radio Spice
Sports News

ਆਈਪੀਐਲ ਵੇਖਣ ਦੇ ਸ਼ੌਕੀਨ ਇੰਝ ਖਰੀਦੋਂ ਟਿਕਟਾਂ, ਜਾਣੋ ਕਿੰਨੇ ਪੈਸੇ ਖਰਚ ਕਰਨੇ ਪੈਣਗੇ?

By 111459pwpadmin•

ਆਈਪੀਐਲ 2024 ਦਾ ਇੰਤਜ਼ਾਰ ਜਲਦ ਹੀ ਖ਼ਤਮ ਹੋਣ ਵਾਲਾ ਹੈ ਅਤੇ 22 ਮਾਰਚ ਨੂੰ ਸੀਜ਼ਨ ਦੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਆਹਮੋ-ਸਾਹਮਣੇ ਹੋਣਗੇ। ਕ੍ਰਿਕਟ ਜਗਤ ਦੇ 2 ਸਭ ਤੋਂ ਮਸ਼ਹੂਰ ਖਿਡਾਰੀ ਵਿਰਾਟ ਕੋਹਲੀ ਅਤੇ ਐਮਐਸ ਧੋਨੀ ਦੀ ਟੀਮ ਵਿਚਾਲੇ ਟਕਰਾਅ ਨੂੰ ਕੌਣ ਮਿਸ ਕਰਨਾ ਚਾਹੇਗਾ? IPL 2024 ਦੇ ਪਹਿਲੇ ਮੈਚ ਲ

ਆਈਪੀਐਲ 2024 ਦਾ ਇੰਤਜ਼ਾਰ ਜਲਦ ਹੀ ਖ਼ਤਮ ਹੋਣ ਵਾਲਾ ਹੈ ਅਤੇ 22 ਮਾਰਚ ਨੂੰ ਸੀਜ਼ਨ ਦੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਆਹਮੋ-ਸਾਹਮਣੇ ਹੋਣਗੇ। ਕ੍ਰਿਕਟ ਜਗਤ ਦੇ 2 ਸਭ ਤੋਂ ਮਸ਼ਹੂਰ ਖਿਡਾਰੀ ਵਿਰਾਟ ਕੋਹਲੀ ਅਤੇ ਐਮਐਸ ਧੋਨੀ ਦੀ ਟੀਮ ਵਿਚਾਲੇ ਟਕਰਾਅ ਨੂੰ ਕੌਣ ਮਿਸ ਕਰਨਾ ਚਾਹੇਗਾ? IPL 2024 ਦੇ ਪਹਿਲੇ ਮੈਚ ਲਈ ਟਿਕਟਾਂ ਦੀ ਵਿਕਰੀ ਸੋਮਵਾਰ, 18 ਮਾਰਚ ਨੂੰ ਸਵੇਰੇ 9:30 ਵਜੇ ਸ਼ੁਰੂ ਹੋ ਗਈ ਹੈ ਅਤੇ ਤੁਸੀਂ Paytm Insider ਦੀ ਵੈੱਬਸਾਈਟ ਅਤੇ ਮੋਬਾਈਲ ਐਪਲੀਕੇਸ਼ਨ 'ਤੇ ਜਾ ਕੇ ਟਿਕਟਾਂ ਖਰੀਦ ਸਕਦੇ ਹੋ। ਆਈਪੀਐਲ ਵਿੱਚ ਪਹਿਲੀ ਵਾਰ ਈ-ਟਿਕਟ ਦਿਖਾ ਕੇ ਦਰਸ਼ਕ ਮੈਦਾਨ ਵਿੱਚ ਦਾਖਲ ਹੋ ਸਕਣਗੇ, ਇਸ ਲਈ ਇਸ ਵਾਰ ਦਰਸ਼ਕਾਂ ਨੂੰ ਟਿਕਟ ਦੇ ਰੂਪ ਵਿੱਚ ਪਰਚੀ ਲੈ ਕੇ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਿਅਕਤੀ ਇੰਟਰਨੈੱਟ ਰਾਹੀਂ ਸਿਰਫ਼ 2 ਟਿਕਟਾਂ ਹੀ ਖਰੀਦ ਸਕਦਾ ਹੈ।

ਇੰਟਰਨੈੱਟ 'ਤੇ ਬਹੁਤ ਸਾਰੇ ਲੋਕ ਟਿਕਟਾਂ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਪੇਟੀਐਮ ਇਨਸਾਈਡਰ ਦੀ ਵੈੱਬਸਾਈਟ ਤੁਹਾਨੂੰ ਉਡੀਕ ਬਾਰੇ ਸੂਚਨਾ ਦੇ ਸਕਦੀ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਖਾਲੀ ਸੀਟ ਦੀ ਚੋਣ ਕਰ ਸਕਦੇ ਹੋ। ਟਿਕਟਾਂ ਦੀ ਕੀਮਤ 1500 ਰੁਪਏ ਤੋਂ ਸ਼ੁਰੂ ਹੋ ਕੇ 7500 ਰੁਪਏ ਤੱਕ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ IPL 2024 ਲਈ ਸਿਰਫ 21 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਦੇ ਸ਼ਡਿਊਲ ਦਾ ਐਲਾਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੂੰ ਧਿਆਨ 'ਚ ਰੱਖ ਕੇ ਕੀਤਾ ਜਾਵੇਗਾ।

CSK ਬਨਾਮ RCB ਮੈਚ ਕਦੋਂ ਸ਼ੁਰੂ ਹੋਵੇਗਾ?

CSK ਬਨਾਮ RCB ਯਾਨੀ IPL 2024 ਦਾ ਪਹਿਲਾ ਮੈਚ ਚੇਨਈ ਦੇ MA ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ ਅਤੇ MS ਧੋਨੀ ਦੀ ਟੀਮ ਘਰੇਲੂ ਪ੍ਰਸ਼ੰਸਕਾਂ ਦੇ ਸਾਹਮਣੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕਰਨਾ ਚਾਹੇਗੀ। ਇਹ ਮੈਚ 22 ਮਾਰਚ ਨੂੰ ਹੋਵੇਗਾ ਅਤੇ ਘਰ ਬੈਠੇ ਦਰਸ਼ਕ ਰਾਤ 8 ਵਜੇ ਤੋਂ ਇਸ ਮੈਚ ਨੂੰ ਲਾਈਵ ਦੇਖ ਸਕਦੇ ਹਨ। ਇਸ ਤੋਂ ਪਹਿਲਾਂ ਸ਼ਾਮ 6:30 ਵਜੇ ਤੋਂ IPL ਦਾ ਉਦਘਾਟਨ ਸਮਾਰੋਹ ਵੀ ਹੋਵੇਗਾ, ਜਿਸ 'ਚ ਕਈ ਮਸ਼ਹੂਰ ਹਸਤੀਆਂ ਹਿੱਸਾ ਲੈ ਸਕਦੀਆਂ ਹਨ। ਜਿਹੜੇ ਲੋਕ ਮੈਦਾਨ 'ਤੇ ਜਾ ਕੇ ਮੈਚ ਦੇਖਣਾ ਚਾਹੁੰਦੇ ਹਨ, ਉਹ ਤੁਰੰਤ ਪੇਟੀਐਮ ਇਨਸਾਈਡਰ 'ਤੇ ਜਾ ਕੇ ਟਿਕਟਾਂ ਖਰੀਦ ਸਕਦੇ ਹਨ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live