Radio Spice
Sports News

World Cup 2023 : ਨਵਰਾਤਰੇ ਕਾਰਨ ਰੀਸ਼ੈਡਿਊਲ ਹੋ ਸਕਦਾ ਹੈ 15 ਅਕਤੂਬਰ ਨੂੰ ਹੋਣ ਵਾਲਾ ਭਾਰਤ-ਪਾਕਿਸਤਾਨ ਮੈਚ

By 111459pwpadmin•

ਭਾਰਤ-ਪਾਕਿਸਤਾਨ ਵਿਚ ਵਨਡੇ ਵਰਲਡ ਕੱਪ ਮੈਚ ਨੂੰ ਇਕ ਦਿਨ ਪਹਿਲਾਂ ਆਯੋਜਿਤ ਕੀਤਾ ਜਾ ਸਕਦਾ ਹੈ। 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਦੋਵੇਂ ਟੀਮਾਂ ਦੇ ਵਿਚ ਮੈਚ ਹੋਣਾ ਹੈ। ਇਸੇ ਦਿਨ ਨਵਰਾਤਰੇ ਦਾ ਤਿਓਹਾਰ ਵੀ ਸ਼ੁਰੂ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਕਿਓਰਿਟੀ ਏਜੰਸੀ ਨੇ ਮੈਚ ਦੀ ਤਰੀਕ ਜਾਂ ਵੈਨਿਊ ਬਦਲਣ ਦਾ ਸੁਝਾਅ ਦਿੱਤਾ ਹੈ। ਰਿਪੋਰਟ ਮੁਤਾ

ਭਾਰਤ-ਪਾਕਿਸਤਾਨ ਵਿਚ ਵਨਡੇ ਵਰਲਡ ਕੱਪ ਮੈਚ ਨੂੰ ਇਕ ਦਿਨ ਪਹਿਲਾਂ ਆਯੋਜਿਤ ਕੀਤਾ ਜਾ ਸਕਦਾ ਹੈ। 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਦੋਵੇਂ ਟੀਮਾਂ ਦੇ ਵਿਚ ਮੈਚ ਹੋਣਾ ਹੈ।

ਇਸੇ ਦਿਨ ਨਵਰਾਤਰੇ ਦਾ ਤਿਓਹਾਰ ਵੀ ਸ਼ੁਰੂ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਕਿਓਰਿਟੀ ਏਜੰਸੀ ਨੇ ਮੈਚ ਦੀ ਤਰੀਕ ਜਾਂ ਵੈਨਿਊ ਬਦਲਣ ਦਾ ਸੁਝਾਅ ਦਿੱਤਾ ਹੈ। ਰਿਪੋਰਟ ਮੁਤਾਬਕ ਮੈਚ ਹੁਣ 14 ਅਕਤੂਬਰ ਨੂੰ ਅਹਿਮਦਾਬਾਦ ਵਿਚ ਹੋ ਸਕਦਾ ਹੈ।

ਦੂਜੇ ਪਾਸੇ BCCI ਸਕੱਤਰ ਜੈ ਸ਼ਾਹ ਨੇ ਵੀਰਵਾਰ ਨੂੰ ਹੀ ਵਰਲਡ ਕੱਪ ਵੈਨਿਊ ਦੇ ਸਟੇਟ ਐਸੋਸੀਏਸ਼ਨ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿਚ ਮੈਚ ਦੀ ਨਹੀਂ ਤਰੀਕ ਜਾਂ ਵੈਨਿਊ ਬਦਲਣ ‘ਤੇ ਫੈਸਲਾ ਲਿਆ ਜਾ ਸਕਦਾ ਹੈ।

ਨਾਂ ਨਾ ਦੱਸਣ ਦੀ ਸ਼ਰਤ ‘ਤੇ ਬੀਸੀਸੀਆਈ ਅਧਿਕਾਰੀ ਨੇ ਦੱਸਿਆ ਕਿ ਅਸੀਂ ਦੂਜੇ ਆਪਸ਼ਨ ਦੀ ਤਲਾਸ਼ ਕਰ ਰਹੇ ਹਾਂ, ਜਲਦ ਹੀ ਫੈਸਲਾ ਲੈ ਲਿਆ ਜਾਵੇਗਾ। ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਦਾ ਹਾਈ ਪ੍ਰੋਫਾਈਲ ਮੈਚ ਨਵਰਾਤਰੇ ‘ਤੇ ਹੈ। ਮੈਚ ਲਈ ਹਜ਼ਾਰਾਂ ਫੈਨਸ ਅਹਿਮਦਾਬਾਦ ਟ੍ਰੈਵਲ ਕਰਨਗੇ, ਇਸ ਦਿਨ ਨਵਰਾਤਰੇ ਦੀ ਵਜ੍ਹਾ ਨਾਲ ਸ਼ਹਿਰ ਵਿਚ ਬਹੁਤ ਭੀੜ ਰਹੇਗੀ।

ਜੇਕਰ ਭਾਰਤ-ਪਾਕਿਸਤਾਨ ਵਿਚ ਮੈਚ 14 ਅਕਤੂਬਰ ਨੂੰ ਸ਼ਿਫਟ ਹੋਇਆ ਤਾਂ ਇੰਗਲੈਂਡ-ਅਫਗਾਨਿਸਤਾਨ ਦਾ ਮੈਚ 15 ਅਕਤੂਬਰ ਨੂੰ ਕਰਾਇਆ ਜਾ ਸਕਦਾ ਹੈ। ਸ਼ੈਡਿਊਲ ਮੁਾਤਬਕ ਫਿਲਹਾਲ 14 ਅਕਤੂਬਰ ਨੂੰ 2 ਮੈਚ ਹੋਣਗੇ।

ਨਿਊਜ਼ੀਲੈਂਡ-ਬੰਗਲਾਦੇਸ਼ ਵਿਚ ਬੰਗਲੌਰ ਵਿਚ ਪਹਿਲਾ ਤੇ ਇੰਗਲੈਂਡ ਅਫਗਾਨਿਸਤਾਨ ਵਿਚ ਦਿੱਲੀ ਵਿਚ ਦੂਜਾ ਮੁਕਾਬਲਾ ਹੋਵੇਗਾ। ਦਿੱਲੀ ਵਿਚ ਹੋਣਵਾਲਾ ਮੁਕਾਬਲਾ ਦੁਪਹਿਰ 2 ਵਜੇ ਤੋਂ ਹੋਵੇਗਾ, ਭਾਰਤ-ਪਾਕਿ ਮੈਚ ਵੀ 2 ਵਜੇ ਤੋਂ ਹੀ ਹੋਣਾ ਹੈ, ਇਸ ਲਈ ਇਸ ਮੈਚ ਦੀ ਤਰੀਕ ਬਦਲੀ ਜਾ ਸਕੀ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live